ਮਾਨਸਾ, 05 ਜੁਲਾਈ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 07 ਜੁਲਾਈ, 2023 ਨੂੰ ‘ਮਿਡਲੈਂਡ ਮਾਈਕਰੋਫਿਨ ਪ੍ਰਾਈਵੇਟ ਲਿਮਟਡ’ ਵੱਲੋਂ ‘ਸੀ.ਓ./ਟੀ.ਸੀ.ਓ.(CO/TCO) ਅਤੇ ਵਿਅਕਤੀਗਤ ਲੋਨ ਅਫ਼ਸਰ (Individual Loan Officer) ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਘੱਟੋ ਘੱਟ 12ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ ਜਿੰਨ੍ਹਾਂ ਦੀ ਉਮਰ ਸੀਮਾਂ 21 ਤੋਂ 29 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਿਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖ਼ਾਹ 12 ਹਜ਼ਾਰ ਰੁਪਏ ਤੋਂ 18 ਹਜ਼ਾਰ ਰੁਪਏ ਸਮੇਤ ਪ੍ਰੋਤਸਾਹਨ ਮਿਲਣਯੋਗ ਹੋਵੇਗੀ।
ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਆਪਣੀ ਯੋਗਤਾ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੇ ਉੱਪਰ) ਵਿਖੇ ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ। ਅਸਾਮੀਆਂ ਦੀ ਗਿਣਤੀ 60 ਹੈ। ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 02:00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ 97800-97052, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।