*ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਕਿਊਰਟੀ ਗਾਰਡਾਂ ਦੀ ਭਰਤੀ ਲਈ 09 ਨਵੰਬਰ ਨੂੰ ਲੱਗੇਗਾ ਪਲੇਸਮੈਂਟ ਕੈਂਪ*

0
50

ਮਾਨਸਾ, 07 ਨਵੰਬਰ:(ਸਾਰਾ ਯਹਾਂ/ਮੁੱਖ ਸੰਪਾਦਕ ):
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ 09 ਨਵੰਬਰ 2023 ਦਿਨ ਵੀਰਵਾਰ ਨੂੰ ਸਕਿਊਰਟੀ ਅਤੇ ਇੰਟੈਲੀਜੈਂਟ ਸਰਵਿਸ ਲਿਮਟਡ ਵੱਲੋਂ ਸਕਿਊਰਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਰੋਜ਼ਗਾਰ ਅਫ਼ਸਰ ਮਿਸ ਅੰਕਿਤਾ ਅੱਗਰਵਾਲ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ 10ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ ਉਮਰ ਸੀਮਾ 21 ਤੋਂ 37 ਸਾਲ ਤੱਕ, ਕੱਦ ਘੱਟ ਤੋਂ ਘੱਟ 5 ਫੁਟ 6 ਇੰਚ ਭਾਰ 52 ਕਿਲੋ ਅਤੇ ਛਾਤੀ 80 ਸੈਟੀਮੀਟਰ  ਹੋਣੀ ਚਾਹੀਦੀ ਹੈ। ਚਾਹਵਾਨ ਪ੍ਰਾਰਥੀ ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚ ਸਕਦੇ ਹਨ।
  ਉਨ੍ਹਾਂ ਦੱਸਿਆ ਕਿ ਅਸਾਮੀਆਂ ਦੀ ਗਿਣਤੀ 50 ਹੈ। ਇੰਟਰਵਿਊ ਦਾ ਸਮਾਂ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 1:30 ਵਜੇ ਤੱਕ ਰੱਖਿਆ ਗਿਆ ਹੈ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 14000/- ਤੋਂ 16000/- ਰੁਪਏ ਮਿਲਣਯੋਗ ਹੋਵੇਗੀ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 62808-37360, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

NO COMMENTS