ਮਾਨਸਾ, 7 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ ): ਦੇਸ਼ ਕੌਮ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਦਫ਼ਤਰ ਵੱਲੋਂ ਹਰ ਵਾਰ ਦੀ ਤਰ੍ਹਾਂ ’ਆਰਮਡ ਫੋਰਸਿਜ਼ ਝੰਡਾ ਦਿਵਸ’ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਦੇ ਝੰਡਾ ਦਿਵਸ ਬੈਜ ਲਗਾ ਕੇ ਕੀਤੀ ਗਈ। ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਵੱਲੋਂ ਪ੍ਰਕਾਸ਼ਿਤ ਰਣਯੋਧੇ ਕਿਤਾਬਚਾ ਵੀ ਜਾਰੀ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਥਿਆਰ ਬੰਦ ਸੇੈਨਾਵਾਂ ਦੇ ਸ਼ਹੀਦਾਂ ਨੇ ਦੇਸ਼ਦੀਖਾਤਰਆਪਣਾ-ਆਪਵਾਰ ਦਿੱਤਾ, ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਅੱਜ ਦੇ ਦਿਨ ਦਾਨ ਵਜੋਂ ਇਕੱਤਰ ਕੀਤੀ ਰਾਸ਼ੀ ਸ਼ਹੀਦ ਹੋਏ ਫੌਜੀਆਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ, ਵਿਧਵਾਵਾਂ ਦੀ ਭਲਾਈ ਸਬੰਧੀ ਕੰਮਾਂ ਵਿੱਚ ਖਰਚ ਕੀਤੀ ਜਾਵੇਗੀ। ਉਨ੍ਹਾਂ ਅਪੀਲ ਕੀਤੀ ਕਿ ਸਾਨੂੰ ਇਸ ਨੇਕ ਕਾਰਜ ਵਿਚ ਦਿਲ ਖੋਲ੍ਹ ਕੇ ਦਾਨ ਦੇਣਾ ਚਾਹੀਦਾ ਹੈ। ਇਹ ਦਾਨ ਆਮਦਨ ਕਰ ਤੋਂ ਮੁਕਤ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਨਪ੍ਰੀਤ ਕੌਰ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਮਾਨਸਾ ਦੇ ਸਾਬਕਾ ਸੂਬੇਦਾਰ ਮੇਜਰ ਸੇਵਕ ਸਿੰਘ (ਸੈ:ਭ:ਪ੍ਰ:), ਜਸਕਰਨ ਸਿੰਘ (ਕਲਰਕ), ਜਗਦੀਪ ਜਿੰਦਲ (ਕਲਰਕ), ਨਾਇਬ ਸਿੰਘ ਅਤੇ ਸਮੂਹ ਸਟਾਫ ਮੌਜੂਦ ਸੀ।