ਚੰਡੀਗੜ੍ਹ, 10 ਫਰਵਰੀ (ਸਾਰਾ ਯਹਾਂ/ ਮੁੱਖ ਸੰਪਾਦਕ ) : ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ 20 ਫਰਵਰੀ, 2022 ਐਤਵਾਰ ਨੂੰ ਵੋਟਾਂ ਵਾਲੇ ਦਿਨ ਸੂਬੇ ਵਿੱਚ ਤਨਖਾਹ ਸਮੇਤ ਛੁੱਟੀ (ਪੇਡ ਹੌਲੀਡੇਅ) ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਸਥਿਤ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਅਦਾਰੇ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਦੇ ਸਾਰੇ ਵਿਅਕਤੀ, ਚੋਣਾਂ ਵਾਲੇ ਦਿਨ ਭਾਵ 20-02-2022 ਨੂੰ ਵੋਟ ਪਾਉਣ ਲਈ ਤਨਖ਼ਾਹ ਸਮੇਤ ਛੁੱਟੀ ਦੇ ਹੱਕਦਾਰ ਹੋਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।