:ਮਾਨਸਾ, 18 ਅਕਤੂਬਰ:(ਸਾਰਾ ਯਹਾਂ/ਮੁੱਖ ਸੰਪਾਦਕ )
ਚੇਅਰਪਰਸਨ ਨੈਸ਼ਨਲ ਕਮਿਸ਼ਨਰ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਅਤੇ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਅਤੇ ਇੰਚਾਰਜ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਹਰਜਿੰਦਰ ਕੌਰ ਦੇ ਹੁਕਮਾਂ ਤਹਿਤ ਰਜਿੰਦਰ ਕੁਮਾਰ ਕਾਊਂਸਲਰ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਾਨਸਾ ਜ਼ਿਲ੍ਹੇ ਦੀਆਂ ਵੱਖ ਵੱਖ ਜਨਤਕ ਥਾਵਾਂ ’ਤੇ ਲਾਵਾਰਿਸ ਬੱਚਿਆਂ ਦੀ ਸ਼ਨਾਖਤ ਲਈ ਚੈਕਿੰਗ ਕੀਤੀ ਗਈ।
ਇਸ ਮੌਕੇ ਜਨਤਕ ਥਾਵਾਂ ’ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦਿਆਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਕਾਊਂਸਲਰ ਰਾਜਿੰਦਰ ਕੁਮਾਰ ਨੇ ਕਿਹਾ ਕਿ ਲੋਕਾਂ ਨੂੰ ਬਾਲ ਸੁਰੱਖਿਆ ਵਿਭਾਗ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਉਣਾ ਲਾਜ਼ਮੀ ਹੈ ਤਾਂ ਜੋ ਕਿਸੇ ਲੋੜਵੰਦ ਬੱਚੇ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ, ਗੁੰਮ ਹੋਏ ਜਾਂ ਲਾਵਾਰਿਸ ਬੱਚੇ ਦੀ ਮਦਦ ਲਈ ਸੂਚਨਾ ਸੂਚਨਾ ਸਬੰਧਤ ਥਾਣਾ, ਬਾਲ ਭਲਾਈ ਕਮੇਟੀ ਅਤੇ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਦਿੱਤੀ ਜਾ ਸਕਦੀ ਹੈ। ਉਨ੍ਹਾਂ ਜਿਣਸੀ ਐਕਟ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਮੋਬਾਇਲ ’ਤੇ ਗਲਤ ਸੁਨੇਹੇ ਭੇਜਣਾ ਅਤੇ ਛੇੜਛਾੜ ਕਰਨ ’ਤੇ ਸਖ਼ਤ ਸਜ਼ਾ ਮਿਲਦੀ ਹੈ।
ਕਾਊਂਸਲਰ ਨੇ ਕਿਹਾ ਕਿ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਹਰਦੀਪ ਕੁਮਾਰ ਹਾਜ਼ਰ ਸਨ।