
ਮਾਨਸਾ, 24 ਨਵੰਬਰ :(ਸਾਰਾ ਯਹਾਂ/ਮੁੱਖ ਸੰਪਾਦਕ):
ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ 24 ਨਵੰਬਰ 2023 ਦੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 819343 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 812526.43 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ 788578.12 ਮੀਟਰਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਵਿੱਚੋਂ ਪਨਗਰੇਨ ਨੇ 292398.95, ਮਾਰਕਫੈਡ ਵੱਲੋਂ 214444, ਵੇਅਰ ਹਾਊਸ ਵੱਲੋਂ 104188.07 ਅਤੇ ਪਨਸਪ ਵੱਲੋਂ 201495.41 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਲਈ 1741 ਕਰੋੜ ਰੁਪਏ ਤੋਂ ਵਧੇਰੇ ਦੀ ਅਦਾਇਗੀ ਵੀ ਨਿਸ਼ਚਿਤ ਸਮੇਂ ਅੰਦਰ ਕੀਤੀ ਜਾ ਚੁੱਕੀ ਹੈ।
