*ਜ਼ਿਲ੍ਹੇ ਦੀਆਂ ਮੰਡੀਆਂ ’ਚ ਪਹੁੰਚੇ 263473 ਮੀਟਰਕ ਟਨ ਝੋਨੇ ਵਿੱਚੋਂ 220423.5 ਮੀਟਰਕ ਟਨ ਦੀ ਹੋਈ ਖਰੀਦ*

0
9

ਮਾਨਸਾ, 31ਅਕਤੂਬਰ: (ਸਾਰਾ ਯਹਾਂ/ਬੀਰਬਲ ਧਾਲੀਵਾਲ ):
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 263473 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਖਰੀਦ ਏਜੰਸੀਆਂ ਵੱਲੋਂ 220423.5 ਮੀਟਰਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਫਸਲ ਦੀ ਖਰੀਦ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਕੋਈ ਵੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਦੀ ਖਰੀਦ ਕੀਤੀ ਗਈ ਫਸਲ ਬਦਲੇ ਉਨ੍ਹਾਂ ਨੂੰ 514.45 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚੋਂ ਝੋਨੇ ਦੀ ਲਿਫ਼ਟਿੰਗ ਵੀ ਨਿਰਧਾਰਿਤ ਸਮੇਂ ਦੌਰਾਨ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ 168400.02 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ।
ਸ਼੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਖ਼ਰੀਦ ਕੀਤੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 80690 ਮੀਟਰਕ ਟਨ, ਮਾਰਕਫੈਡ ਵੱਲੋਂ 53059 ਮੀਟਰਕ ਟਨ, ਪਨਸਪ ਵੱਲੋਂ 56619.5 ਮੀਟਰਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 30055 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

NO COMMENTS