*ਜ਼ਿਲ੍ਹੇ ਦੀਆਂ ਮੰਡੀਆਂ ’ਚ 3 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ*

0
17

ਮਾਨਸਾ, 06 ਅਕਤੂਬਰ :(ਸਾਰਾ ਯਹਾਂ/ਮੁੱਖ ਸੰਪਾਦਕ ):
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪਿਛਲੇ ਦਿਨ ਤੱਕ 3000 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 2467 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 1020 ਮੀਟਰਿਕ ਟਨ, ਮਾਰਕਫੈਡ ਵੱਲੋਂ 795 ਮੀਟਰਿਕ ਟਨ, ਪਨਸਪ ਵੱਲੋਂ 410 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 242 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ।

NO COMMENTS