*ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੋਈ 6612 ਮੀਟਰਕ ਟਨ ਝੋਨੇ ਦੀ ਆਮਦ*

0
5

ਮਾਨਸਾ, 14 ਅਕਤੂਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ): ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਦਾ ਕੰਮ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਮੰਡੀਆਂ ਵਿੱਚ ਸਾਰੇ ਪੁਖ਼ਤਾ ਪ੍ਰਬੰਧ ਸਮਾਂ ਰਹਿੰਦੇ ਹੀ ਮੁਕੰਮਲ ਕਰ ਲਏ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 6612 ਮੀਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਏਜੰਸੀਆਂ ਵੱਲੋਂ 5370 ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚੋਂ ਫਸਲ ਦੀ ਲਿਫਟਿੰਗ ਵੀ ਕੀਤੀ ਜਾ ਰਹੀ ਹੈ।  ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਲਈ 3.05 ਕਰੋੜ ਰੁਪਏ ਦੀ ਅਦਾਇਗੀ ਵੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।

NO COMMENTS