*ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1,53,548 ਮੀਟਰਕ ਟਨ ਝੋਨੇ ਦੀ ਆਮਦ ਹੋਈ*

0
4

ਮਾਨਸਾ, 26 ਅਕਤੂਬਰ  (ਸਾਰਾ ਯਹਾਂ/ ਮੁੱਖ ਸੰਪਾਦਕ ) : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1,53,548 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1,31,787 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਵਿੱਚੋਂ ਪਨਗਰੇਨ ਵੱਲੋਂ 46726 ਮੀਟਰਕ ਟਨ, ਮਾਰਕਫੈਡ ਵੱਲੋਂ 39642, ਪਨਸਪ ਵੱਲੋਂ 28613 ਅਤੇ ਵੇਅਰਹਾਊਸ ਵੱਲੋਂ 16730 ਅਤੇ ਪ੍ਰਾਈਵੇਟ ਖਰੀਦ ਏਜੰਸੀਆਂ ਵੱਲੋਂ 76 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖਰੀਦ ਕੀਤੀ ਫਸਲ ਦੀ ਹੁਣ ਤੱਕ 152.72 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ ਖਰੀਦ ਕੀਤੀ ਜਿਣਸ ਦੀ 61.01 ਕਰੋੜ ਰੁਪਏ, ਮਾਰਕਫੈਡ ਵੱਲੋਂ 51.11, ਪਨਸਪ ਵੱਲੋਂ 20.01 ਅਤੇ ਵੇਅਰ ਹਾਊਸ ਵੱਲੋਂ 20.59 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿਚ ਫਸਲ ਦੀ ਜਲਦ ਖਰੀਦ ਲਈ ਸੁੱਕੀ ਫਸਲ ਹੀ ਮੰਡੀਆਂ ਵਿਚ ਲੈ ਕੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਜਾਂ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਉੱਥੇ ਹੀ ਜ਼ਮੀਨ ਵਿਚਲੇ ਫਸਲਾਂ ਲਈ ਲੋੜੀਂਦੇ ਮਿੱਤਰ ਕੀੜੇ ਵੀ ਨਸ਼ਟ ਹੋ ਜਾਂਦੇ ਹਨ।

LEAVE A REPLY

Please enter your comment!
Please enter your name here