ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੋਂ 328 ਵਿਅਕਤੀਆਂ ਦੇ ਲਏ ਕੋਰੋਨਾ ਸੈਂਪਲ

0
14

ਮਾਨਸਾ, 17 ਸਤੰਬਰ(ਸਾਰਾ ਯਹਾ, ਬਲਜੀਤ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਫ਼ਤਿਹ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸੈਂਪÇਲੰਗ ਟੀਮ ਵੱਲੋਂ ਨਿਰਵਿਘਨ ਅਤੇ ਸੁਚੱਜੇ ਢੱਗ ਨਾਲ ਕੋਰੋਨਾ ਦੇ ਸ਼ੱਕੀ ਵਿਅਕਤੀਆਂ ਦੀ ਸੈਂਪÇਲੰਗ ਕੀਤੀ ਜਾ ਰਹੀ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਮੈਡੀਕਲ ਕਮਿਸ਼ਨਰ-ਕਮ-ਇੰਚਾਰਜ ਜ਼ਿਲ੍ਹਾ ਸੈਂਪÇਲੰਗ ਟੀਮ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਸੈਂਪਲ ਇਕੱਤਰ ਕਰਨ ਦੀ ਇਸ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੋਂ 328 ਵਿਅਕਤੀਆਂ ਦੇ ਸੈਂਪਲ ਇਕੱਤਰ ਕੀਤੇ ਗਏ। ਉਨ੍ਹਾਂ ਦੱਸਿਆ ਕਿ ਹਰੇਕ ਵਿਅਕਤੀ ਨੂੰ ਕੋਰੋਨਾ ਦੀ ਜਾਂਚ ਕਰਵਾਉਣ ਲਈ ਖੁਦ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਇਸ ਨਾਮੁਰਾਦ ਬਿਮਾਰੀ ਦਾ ਪਸਾਰ ਨਾ ਹੋ ਸਕੇ ਅਤੇ ਇਸ ਤੋਂ ਪੀੜਤ ਵਿਅਕਤੀ ਨੂੰ ਘਰ ਵਿੱਚ ਇਕਾਂਤਵਾਸ ਕਰ ਕੇ ਹੋਰਨਾਂ ਵਿਅਕਤੀਆਂ ਵਿੱਚ ਇਹ ਬਿਮਾਰੀ ਫੈਲਣ ਤੋਂ ਰੋਕਿਆ ਜਾ ਸਕੇ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ 27630 ਸੈਂਪਲ ਇਕੱਤਰ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 1091 ਵਿਅਕਤੀਆਂ ਦੀ ਰਿਪੋਰਟ ਪਾਜ਼ਿਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਪਾਜ਼ਿਟਿਵ ਆਏ ਮਰੀਜ਼ਾਂ ਵਿੱਚੋਂ 842 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਆਪਣੇ-ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਅਤੇ ਹੁਣ ਜ਼ਿਲ੍ਹੇ ਅੰਦਰ 331 ਐਕਟਿਵ ਕੇਸ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਜੇਕਰ ਸਿਹਤ ਬਲਾਕ ਤਹਿਤ ਕੋਰੋਨਾ ਦੇ ਮਰੀਜ਼ਾਂ ਬਾਰੇ ਦੱਸੀਏ ਤਾਂ ਬਲਾਕ ਮਾਨਸਾ ਵਿਖੇ 454, ਬਲਾਕ ਬੁਢਲਾਡਾ ਵਿਖੇ 355, ਬਲਾਕ ਖ਼ਿਆਲਾਕਲਾਂ ਵਿਖੇ 192 ਅਤੇ ਬਲਾਕ ਸਰਦੂਲਗੜ੍ਹ ਵਿਖੇ 190 ਕੋਰੋਨਾ ਦੇ ਮਰੀਜ਼ ਹੁਣ ਤੱਕ ਪਾਏ ਗਏ ਹਨ। ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਕੁਝ ਗਲਤ ਅਨਸਰਾਂ ਵੱਲੋਂ ਕੋਰੋਨਾ ਦੀ ਸੈਂਪÇਲੰਗ ਸਬੰਧੀ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਜਿਨ੍ਹਾਂ ’ਤੇ ਲੋਕਾਂ ਨੂੰ ਵਿਸ਼ਵਾਸ ਨਹੀਂ ਕਰਨ ਚਾਹੀਦਾ ਅਤੇ ਕੋਰੋਨਾ ਸਬੰਧੀ ਲੱਛਣ ਹੋਣ ’ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਤੋਂ ਬਚਾਅ ਲਈ ਮਾਸਕ ਪਾ ਕੇ ਰੱਖਣਾ, ਸਮਾਜਿਕ ਦੂਰੀ ਦਾ ਧਿਆਨ ਰੱਖਣਾ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਨ ਨਾਲ ਧੋਣਾ ਵਰਗੀਆਂ ਸਿਹਤ ਸਾਵਧਾਨੀਆਂ ਨੂੰ ਅਪਣਾਉਣਾ ਚਾਹੀਦਾ ਹੈ।

NO COMMENTS