ਮਾਨਸਾ, 07 ਜੁਲਾਈ :(ਸਾਰਾ ਯਹਾਂ/ਬੀਰਬਲ ਧਾਲੀਵਾਲ ):
ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ, ਇਲੈਕਟਰੋਨਿਕ ਅਤੇ ਇਨਫਰਮੇਸ਼ਨ ਤਕਨਾਲੋਜੀ ਮੰਤਰਾਲੇ, ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ ਵੱਲੋਂ ਪੂਰੇ ਭਾਰਤ ਵਿਚ ਡਿਜ਼ੀਟਲ ਇੰਡੀਆ ਹਫ਼ਤਾ ਮਨਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਨਾਗਰਿਕ ਡਿਜ਼ੀਟਲ ਇੰਡੀਆ ਨਾਲ ਜੁੜਨ ਲਈ ਆਨਲਾਈਨ ਵੈਬਸਾਈਟ http://www.nic.in/diw2023-reg ’ਤੇ ਆਪਣੀ ਰਜਿਸਟਰੇਸ਼ਨ ਜ਼ਰੂਰ ਕਰਵਾਉਣ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਉਨ੍ਹਾਂ ਨੂੰ ਮਿਲ ਸਕੇ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਅਧਿਕਾਰੀ ਤੇ ਕਰਮਚਾਰੀ ਵੀ ਡਿਜ਼ੀਟਲ ਇੰਡੀਆ ਨਾਲ ਜੁੜਨ ਲਈ ਆਪਣੀ ਰਜਿਸਟਰੇਸ਼ਨ ਜ਼ਰੂਰ ਕਰਵਾਉਣ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਸੂਚਨਾ ਅਫ਼ਸਰ, ਰਾਸ਼ਟਰੀ ਸੂਚਨਾ ਕੇਂਦਰ (ਐਨ.ਆਈ.ਸੀ), ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਹਿਲੀ ਮੰਜ਼ਿਲ, ਕਮਰਾ ਨੰਬਰ 25 ਜਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ https://mansa.gov.in ’ਤੇ ਸੰਪਰਕ ਕੀਤਾ ਜਾ ਸਕਦਾ ਹੈ।