ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੀ ਇੱਛਾ ਅਨੁਸਾਰ ਅੰਗਰੇਜ਼ੀ ਮਾਧਿਅਮ ਵੀ ਉਪਲਬਧ-ਸਿੱਖਿਆ ਅਧਿਕਾਰੀ

0
9

ਬੁਢਲਾਡਾ 24 ,ਮਾਰਚ (ਸਾਰਾ ਯਹਾਂ /ਅਮਨ ਮਹਿਤਾ)- ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਹਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਬਹੁਪੱਖੀ ਉਪਰਾਲੇ ਲਗਾਤਾਰ ਜਾਰੀ ਹਨ। ਸਰਕਾਰੀ ਸਕੂਲਾਂ ‘ਚ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਉਣ ਦੇ ਨਾਲ ਨਾਲ ਪੜਾਉਣ ਦੀਆਂ ਐਜੂਸੈਟ,ਪ੍ਰਾਜੈਕਟਰ, ਐਲ.ਸੀ.ਡੀ ਅਤੇ ਈ-ਕੰਟੈਂਟ ਜਿਹੀਆਂ ਤਕਨੀਕਾਂ ਦੀਆਂ ਅਤਿ-ਆਧੁਨਿਕ ਸਹੂਲਤਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਰੋਜ਼ਾਨਾ ਅੱਜ ਦਾ ਸ਼ਬਦ ਗਤੀਵਿਧੀ ਜਰੀਏ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦਾ ਗੂੜ੍ਹ ਗਿਆਨ ਦੇਣ ਦੇ ਨਾਲ ਨਾਲ ਸਮੇਂ ਦੀ ਮੰਰੁਜ਼ਗਾਰ ਦੇ ਮੌਕਿਆਂ ਦੌਰਾਨ ਅੰਗਰੇਜ਼ੀ ਭਾਸ਼ਾ ਦੀ ਵਧਦੀ ਜਰੂਰਤ ਨੂੰ ਵੀ ਸਰਕਾਰੀ ਸਕੂਲਾਂ ਵੱਲੋਂ ਵਿਦਿਆਰਥੀਆਂ ਦੀ ਜਰੂਰਤ ਅਨੁਸਾਰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।              ਸੰਜੀਵ ਕੁਮਾਰ ਬਾਂਸਲ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਾਨਸਾ, ਸੰਜੀਵ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਮਾਨਸਾ,  ਜਗਰੂਪ ਭਾਰਤੀ  ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ  ਸਿੱਖਿਆ ਮਾਨਸਾ ਅਤੇ ਗੁਰਲਾਭ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਮਾਨਸਾ  ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਅੰਗਰੇਜ਼ੀ ਮਾਧਿਅਮ ਦੀ ਸਹੂਲਤ ਉਪਲਬਧ ਹੈ।ਸੀਨੀਅਰ ਸੈਕੰਡਰੀ ਜਮਾਤਾਂ ਦੇ ਸਾਇੰਸ ਸਟਰੀਮ ਦੇ ਨਾਲ -ਨਾਲ ਕੋਈ ਵੀ ਵਿਦਿਆਰਥੀ ਸਵੈ ਇੱਛਾ ਨਾਲ ਹੇਠਲੀਆਂ ਜਮਾਤਾਂ ਵਿੱਚ ਅੰਗਰੇਜ਼ੀ ਮਾਧਿਅਮ ਦੀ ਚੋਣ ਕਰ ਸਕਦਾ ਹੈ।ਅਧਿਕਾਰੀਆਂ ਨੇ ਦੱਸਿਆ ਕਿ ਮੌਜ਼ੂਦਾ ਸੈਸ਼ਨ ਦੌਰਾਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ 6925ਵਿਦਿਆਰਥੀ ਅੰਗਰੇਜ਼ੀ ਮਾਧਿਅਮ ਵਿੱਚ ਸਿੱਖਿਆ ਹਾਸਿਲ ਕਰ ਰਹੇ ਹਨ।ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ  ਸਕੂਲ (ਕੰਨਿਆ )ਬੁਢਲਾਡਾ ਦੇ ਪ੍ਰਿੰਸੀਪਲ ਮੁਕੇਸ਼ ਕੁਮਾਰ  ਨੇ ਦੱਸਿਆ ਕਿ ਮੌਜ਼ੂਦਾ ਸੈਸ਼ਨ ਦੌਰਾਨ ਉਹਨਾਂ ਦੇ ਸਕੂਲ 270 ਵਿਦਿਆਰਥੀ ਅੰਗਰੇਜ਼ੀ ਮਾਧਿਅਮ ਵਿੱਚ ਸਿੱਖਿਆ ਹਾਸਿਲ ਕਰ ਰਹੇ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫੱਤਾ ਮਾਲੋਕੇ ਦੇ ਪ੍ਰਿੰਸੀਪਲ ਹਰਿੰਦਰ ਸਿੰਘ ਭੁੱਲਰ   ਨੇ ਦੱਸਿਆ ਕਿ ਉਹਨਾਂ ਦੇ ਸਕੂਲ ਵਿੱਚ 271 ਵਿਦਿਆਰਥੀ ਅੰਗਰੇਜ਼ੀ ਮਾਧਿਅਮ ਵਿੱਚ  ਪੜ੍ਹਾਈ ਹਾਸਲ ਕਰ ਰਹੇ ਹਨ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੰਨਿਆ ਮਾਨਸਾ ਵਿੱਚ 243,ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗੰਢੂ  ਕਲਾਂ 109,ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਝੁਨੀਰ 81,ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੁਲਰੀਆਂ 114 ਵਿਦਿਆਰਥੀ ਅੰਗਰੇਜ਼ੀ ਮਾਧਿਅਮ ਵਿੱਚ ਸਿੱਖਿਆ ਪ੍ਰਾਪਤ ਕਰ ਰਹੇ ਹਨ।       ਅਗਲੇ ਸੈਸ਼ਨ ਦੇ ਦਾਖਲਿਆਂ ਲਈ ਵੀ ਵਿਦਿਆਰਥੀ ਆਪਣੀ ਇੱਛਾ ਅਨੁਸਾਰ ਪੰਜਾਬੀ ਜਾਂ ਅੰਗਰੇਜ਼ੀ ਮਾਧਿਅਮ ਰੱਖ ਸਕਦੇ ਹਨ।
ਫੋਟੋ ਕੈਪਸ਼ਨ: ਸਰਕਾਰੀ ਸਕੂਲ ਦੇ ਅਧਿਆਪਕ ਅੰਗਰੇਜ਼ੀ ਮਾਧਿਅਮ ਵਿੱਚ ਪੜ੍ਹਾਉਂਦੇ ਹੋਏ।

NO COMMENTS