*ਜ਼ਿਲ੍ਹੇ ਦੇ ਸੇਵਾ ਕੇਂਦਰਾਂ ਤੋਂ ਲੋਕਾਂ ਨੇ ਦਸੰਬਰ 2021 ਤੋਂ ਹੁਣ ਤੱਕ 1 ਲੱਖ 41 ਹਜ਼ਾਰ ਅਰਜ਼ੀਆਂ ਰਾਹੀ ਵੱਖ-ਵੱਖ ਸੇਵਾਵਾਂ ਦਾ ਲਿਆ ਲਾਭ*

0
11

ਮਾਨਸਾ, 06 ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼ ) : ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ, ਸਮਾਂਬੱਧ ਅਤੇ ਸਾਫ਼ ਸੁਥਰੀਆਂ ਪ੍ਰਸ਼ਾਸ਼ਨਿਕ ਸੇਵਾਵਾਂ ਲਈ ਸਥਾਪਤ ਕੀਤੇ ਗਏ ਸੇਵਾ ਕੇਂਦਰ ਜ਼ਿਲ੍ਹਾ ਮਾਨਸਾ ਦੇ ਲੋਕਾਂ ਨੂੰ ਸਰਕਾਰੀ ਵਿਭਾਗਾਂ ਨਾਲ ਸਬੰਧਤ 425 ਸੇਵਾਵਾਂ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਮੁਹੱਈਆ ਕਰਵਾਉਣ ’ਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦਿੱਤੀ।
ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸੇਵਾ ਕੇਂਦਰਾਂ ਤੋਂ ਦਸੰਬਰ 2021 ਤੋਂ ਹੁਣ ਤੱਕ 1 ਲੱਖ 30 ਹਜ਼ਾਰ 876 ਬਿਨੈਕਾਰਾਂ ਨੇ ਲਾਭ ਲਿਆ ਹੈ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਤੇ ਤਾਇਨਾਤ ਸਟਾਫ਼ ਨੂੰ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦਸੰਬਰ 2021 ਤੋਂ ਹੁਣ ਤੱਕ ਕਰੀਬ 1 ਲੱਖ 41 ਹਜ਼ਾਰ ਅਰਜ਼ੀਆਂ ਵੱਖ-ਵੱਖ ਸੇਵਾਵਾਂ ਲਈ ਸੇਵਾ ਕੇਂਦਰਾਂ ਤੇ ਪ੍ਰਾਪਤ ਹੋਈਆ, ਜਿਸਦੇ ਵਿੱਚੋਂ 1 ਲੱਖ 30 ਹਜ਼ਾਰ 876 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਅਤੇ 5614 ਦਰਖਾਸਤਾਂ ਦਰੁਸਤ ਨਹੀ ਪਾਈਆ ਗਈਆਂ ਅਤੇ 3683 ਦਰਖਾਸਤਾਂ ਪ੍ਰਗਤੀ ਅਧੀਨ ਹਨ, ਜਿਨ੍ਹਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰ ਦਿੱਤਾ ਜਾਵੇਗਾ।
ਜ਼ਿਲ੍ਹਾ ਮੈਨੇਜ਼ਰ ਸੇਵਾ ਕੇਂਦਰ ਸ੍ਰੀ ਰਮਨਦੀਪ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿਚ ਕੁੱਲ 16 ਸੇਵਾ ਕੇਂਦਰ ਚੱਲ ਰਹੇ ਹਨ, ਜਿੰਨ੍ਹਾਂ ਵਿਚ ਟਾਈਪ-1 ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ, ਵਾਟਰ ਵਰਕਸ ਮਾਨਸਾ, ਟਾਈਪ-2  ਦੇ ਵਾਟਰ ਵਰਕਸ ਬਰੇਟਾ, ਵਾਰਡ ਨੰਬਰ 1 ਸਾਹਮਣੇ ਸ਼ਨੀ ਮੰਦਿਰ ਨੇੜੇ ਵਾਟਰ ਵਰਕਸ ਭੀਖੀ, ਐਸ.ਡੀ.ਐਮ. ਦਫ਼ਤਰ ਬੁਢਲਾਡਾ, ਐਸ.ਡੀ.ਐਮ. ਦਫ਼ਤਰ ਸਰਦੂਲਗੜ੍ਹ, ਬੀ.ਡੀ.ਪੀ.ਓ ਦਫ਼ਤਰ ਬਸ ਸਟੈਂਡ ਬੁਢਲਾਡਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ) ਸਰਦੂਲਗੜ੍ਹ ਸੇਵਾ ਕੇਂਦਰ, ਟਾਈਪ-3 ਦੇ ਬਿਜਲੀ ਬੋਰਡ ਦਫ਼ਤਰ ਜੋਗਾ, ਰਾਏਪੁਰ, ਫਤਹਿਗੜ੍ਹ ਸਾਹਨੇਵਾਲੀ, ਛਿੰਦਾ ਮੈਂਬਰ ਵਾਲੀ ਗਲੀ ਬੋਹਾ, ਦੋਦੜਾ, ਦੂਲੋਵਾਲ, ਮੱਤੀ, ਕੁਲਰੀਆਂ, ਸ਼ਾਮਲ ਹਨ।

NO COMMENTS