-ਜ਼ਿਲ੍ਹੇ ਨੂੰ ਸਾਫ਼-ਸੁਥਰਾ ਅਤੇ ਬਿਮਾਰੀ ਮੁਕਤ ਬਣਾਈ ਰੱਖਣ ਵਿੱਚ ਸਫਾਈ ਸੇਵਕ ਨਿਭਾਅ ਰਹੇ ਹਨ ਮੋਹਰੀ ਰੋਲ : ਸਹਾਇਕ ਕਮਿਸ਼ਨਰ ਮਾਨਸਾ

0
19

ਮਾਨਸਾ, 06 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ): ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਮੱਦੇਨਜ਼ਰ ਜਿੱਥੇ ਡਾਕਟਰਾਂ, ਪੁਿਲਸ ਅਤੇ ਸਿਵਲ ਪ੍ਰਸਾਸ਼ਨ ਦੇ ਮੁਲਾਜ਼ਮਾਂ ਵੱਲੋਂ ਲਗਾਤਾਰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ ਜਾ ਰਹੀ ਹੈ ਉਸੇ ਤਰ੍ਹਾਂ ਮਾਨਸਾ ਜ਼ਿਲ੍ਹੇ ਦੇ ਸਫਾਈ ਸੇਵਕਾਂ ਵੱਲੋਂ ਵੀ ਜ਼ਿਲ੍ਹੇ ਦੀ ਸਾਫ਼-ਸਫਾਈ ਕਰਨ ਵਿੱਚ ਆਪਣਾ ਮੋਹਰੀ ਰੋਲ ਅਦਾ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਜ) ਸ਼੍ਰੀ ਨਵਦੀਪ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਦੇ ਸਾਰੇ ਹੀ ਸਫਾਈ ਸੇਵਕ ਰੋਜ਼ਾਨਾ ਜ਼ਿਲ੍ਹੇ ਨੂੰ ਸਾਫ਼ ਰੱਖਣ ਅਤੇ ਜ਼ਿਲ੍ਹਾ ਵਾਸੀਆਂ ਨੂੰ ਬਿਮਾਰੀਆਂ ਤੋਂ ਬਚਾਈ ਰੱਖਣ ਲਈ ਆਪਣਾ ਪੂਰਾ ਯੋਗਦਾਨ ਦੇ ਰਹੇ ਹਨ।
ਸ਼੍ਰੀ ਨਵਦੀਪ ਕੁਮਾਰ ਨੇ ਦੱਸਿਆ ਕਿ ਇਹ ਸਫਾਈ ਸੇਵਕ ਰੋਜ਼ਾਨਾ ਸਵੇਰ ਤੋਂ ਹੀ ਸੜਕਾਂ, ਗਲੀਆਂ, ਨਾਲੀਆਂ ਆਦਿ ਦੀ ਸਫਾਈ ਕਰ ਰਹੇ ਹਨ। ਇਸ ਤੋਂ ਇਲਾਵਾ ਇਨ੍ਹਾਂ ਵੱਲੋਂ ਘਰੋਂ-ਘਰੀਂ ਜਾ ਕੇ ਕੂੜਾ ਇੱਕਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਗਈ ਹੈ ਅਤੇ ਜ਼ਰੂਰੀ ਵਸਤਾਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸਫਾਈ ਸੇਵਕਾਂ ਵੱਲੋਂ ਕੋਰੋਨਾ ਵਾਇਰਸ ਦੀ ਪਰਵਾਹ ਨਾ ਕਰਦਿਆਂ ਅਤੇ ਆਪਣੀ ਡਿਊਟੀ ਨੂੰ ਤਰਜ਼ੀਹ ਦਿੰਦਿਆਂ ਲਗਾਤਾਰ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ ।

NO COMMENTS