-ਜ਼ਿਲ੍ਹੇ ਮਾਨਸਾ ਮੈਜਿਸਟ੍ਰੇਟ ਨੇ ਕੀਤੇ ਪਾਬੰਦੀ ਦੇ ਹੁਕਮ ਜਾਰੀ

0
225

ਮਾਨਸਾ, 20 ਮਾਰਚ(ਸਾਰਾ ਯਹਾ, ਬਲਜੀਤ ਸ਼ਰਮਾ) : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਹੁਕਮ ਜਾਰੀ ਕੀਤੇ ਹਨ। ਹੁਕਮ ਵਿੱਚ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਰੈਸਟੋਰੈਂਟ, ਹੋਟਲਜ਼, ਮੈਰਿਜ਼ ਪੈਲੇਸ, ਕਲੱਬ ਆਦਿ ਵਿੱਚ 20 ਵਿਅਕਤੀਆਂ ਤੋਂ ਵੱਧ ਦਾ ਇੱਕਠ ਨਾ ਹੋਵੇ ਅਤੇ ਹਰੇਕ ਵਿਅਕਤੀ ਦੇ ਬੈਠਣ ਵਿੱਚ ਘੱਟੋ-ਘੱਟ ਇੱਕ ਮੀਟਰ ਦਾ ਫਾਸਲਾ ਰੱਖਿਆ ਜਾਣਾ ਯਕੀਨੀ ਬਣਾਇਆ ਜਾਵੇ।  ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਚਹਿਲ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸ਼ਾਪਿੰਗ ਮਾਲ ਬੰਦ ਰਹਿਣਗੇ, ਪਰੰਤੂ ਕੈਮਿਸਟ ਅਤੇ ਰਾਸ਼ਨ ਦੀਆਂ ਦੁਕਾਨਾਂ ਖੁੱਲੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕੋਈ ਵੀ ਖੇਲ ਗਤੀਵਿਧੀ ਨਹੀ ਹੋਵੇਗੀ ਅਤੇ ਜ਼ਿਲ੍ਹੇ ਵਿੱਚ ਸਮੂਹ ਹਫ਼ਤਾਵਰੀ ਮੰਡੀਆਂ ਅਤੇ ਆਪਣੀ ਮੰਡੀਆਂ ਬੰਦ ਰਹਿਣਗੀਆਂ। ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਹੁਕਮ ਵਿੱਚ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਧਾਰਮਿਕ ਸੰਸਥਾਵਾਂ ਦੇ ਮੁੱਖੀਆਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਜਿਨ੍ਹਾਂ ਵੀ ਧਾਰਮਿਕ ਸੰਸਥਾਵਾਂ ਦੇ ਮੁਖੀ ਜਾਂ ਪ੍ਰਧਾਨ ਹਨ ਉਹ ਉਨ੍ਹਾਂ ਥਾਵਾਂ ‘ਤੇ 20 ਵਿਅਕਤੀਆਂ ਤੋਂ ਵੱਧ ਇੱਕਠ ਨਾ ਹੋਣ ਦੇਣ।

NO COMMENTS