• ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਨੇ ਨਸ਼ਾ ਮਾਫੀਆ ਦਾ ਲੱਕ ਤੋੜ ਕੇ ਆਪਣਾ ਵਾਅਦਾ ਪੁਗਾਇਆ

0
23

ਚੰਡੀਗੜ•, (ਸਾਰਾ ਯਹਾ,ਬਲਜੀਤ ਸ਼ਰਮਾ)26 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਉਨ•ਾਂ ਦੋਸ਼ਾਂ ਨੂੰ ‘ਝੂਠ ਦਾ ਪੁਲੰਦਾ’ ਕਰਾਰ ਦਿੱਤਾ ਹੈ ਕਿ ਜਿਸ ਵਿੱਚ ਉਨ•ਾਂ ‘ਤੇ ਗੁਟਕਾ ਸਾਹਿਬ ਦੀ ਸਹੁੰ ਖਾਣ ਤੋਂ ਬਾਅਦ ਸੂਬੇ ਵਿੱਚ ਨਸ਼ਿਆਂ ਨੂੰ ਖ਼ਤਮ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਾਇਆ ਸੀ।
         ਇੱਕ ਸੀਨੀਅਰ ਰਾਜਸੀ ਆਗੂ ਦੇ ਕੋਰੇ ਝੂਠ ‘ਤੇ ਹੈਰਾਨੀ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਨੇ ਦਮਦਮਾ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਸਹੁੰ ਖਾਧੀ ਸੀ ਕਿ ਉਹ ਨਸ਼ਿਆਂ ਦੀ ਰੀੜ• ਦੀ ਹੱਡੀ ਤੋੜ ਦੇਣਗੇ, ਜੋ ਉਨ•ਾਂ ਨੇ ਸਫਲਤਾਪੂਰਵਕ ਕਰ ਦਿੱਤਾ ਹੈ।
        ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦੇ ਤਾਜ਼ਾ ਬਿਆਨ ਬਾਰੇ ਅੱਜ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਝੂਠ ਫੈਲਾਉਣ ਬਾਦਲ ਨੂੰ ਸ਼ੋਭਾ ਨਹੀਂ ਦਿੰਦਾ।
         ਕੈਪਟਨ ਅਮਰਿੰਦਰ ਨੇ ਕਿਹਾ ਕਿ ਚੋਣ ਵਾਅਦੇ ਅਨੁਸਾਰ ਉਨ•ਾਂ ਦੀ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਵਿਆਪਕ ਮੁਹਿੰਮ ਨੇ ਸੂਬੇ ਵਿੱਚ ਡਰੱਗ ਮਾਫੀਆ ਦੀ ਰੀੜ• ਦੀ ਹੱਡੀ ਤੋੜ ਦਿੱਤੀ ਹੈ ਅਤੇ ਇਹ ਮੁਹਿੰਮ ਬਗ਼ੈਰ ਰੁਕਾਵਟ ਜਾਰੀ ਹੈ।
        ਮੁੱਖ ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਆਪਣੇ ਵਾਅਦੇ ਨੂੰ ਪੂਰਾ ਕਰਨ ਲਈ ਇਕ ਵਿਆਪਕ ਈ.ਡੀ.ਪੀ. – ਲਾਗੂਕਰਨ, ਨਸ਼ਾ ਛੁਡਾਊ ਅਤੇ ਬਚਾਅ ਦੀ ਵਿਆਪਕ ਰਣਨੀਤੀ ਅਪਣਾਈ ਹੈ।
         ਅੰਕੜਿਆਂ ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਪੰਜਾਬ ਪੁਲੀਸ ਵੱਲੋਂ ਐਨਡੀਪੀਐਸ ਐਕਟ ਅਧੀਨ 34,373 ਕੇਸ ਦਰਜ ਕਰਕੇ 42,571 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ 974.15 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ•ਾਂ ਦੱਸਿਆ ਕਿ ਕੁੱਲ 193 ਓਟਜ਼ ਕਲੀਨਿਕ ਸਥਾਪਤ ਕੀਤੇ ਗਏ ਸਨ, ਜਿਨ•ਾਂ ਵਿੱਚ ਨਸ਼ਾ ਪੀੜਤਾਂ ਨੂੰ ਨਿਯਮਤ ਤੌਰ ‘ਤੇ ਮੁਫ਼ਤ ਇਲਾਜ ਮੁਹੱਈਆ ਕਰਾਇਆ ਜਾ ਰਿਹਾ ਹੈ। ਇਸ ਸਮੇਂ ਰਾਜ ਵਿੱਚ 3.70 ਲੱਖ ਵਿਅਕਤੀ ਨਸ਼ਿਆਂ ਤੋਂ ਛੁਟਕਾਰੇ ਲਈ ਇਲਾਜ ਕਰਵਾ ਰਹੇ ਹਨ।
      ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਰੋਕੂ ਮੁਹਿੰਮ ਨੂੰ ਲੋਕਾਂ ਦੀ ਮੁਹਿੰਮ ਬਣਾਉਣ ਲਈ ਉਨ•ਾਂ ਦੀ ਸਰਕਾਰ ਵੱਲੋਂ 5 ਲੱਖ ਤੋਂ ਵੱਧ ਨਸ਼ਾ ਰੋਕੂ ਅਫਸਰ (ਡੈਪੋ) ਲਗਾਏ ਗਏ ਹਨ ਅਤੇ ਸੂਬੇ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ 8 ਲੱਖ ਦੇ ਕਰੀਬ ਬੱਡੀ ਗਰੁੱਪ ਬਣਾਏ ਗਏ ਹਨ ਤਾਂ ਜੋ ਨਸ਼ਿਆਂ ਖ਼ਿਲਾਫ਼ ਸੰਦੇਸ਼ ਘਰ ਘਰ ਪਹੁੰਚਾਇਆ ਜਾ ਸਕੇ।
         ਉਨ•ਾਂ ਕਿਹਾ, “ਅਸੀਂ ਸਾਰੇ ਜਾਣਦੇ ਹਾਂ ਕਿ ਪਿਛਲੀ ਸਰਕਾਰ ਵੱਲੋਂ ਅਜਿਹਾ ਕੋਈ ਉਪਰਾਲਾ ਨਹੀਂ ਕੀਤਾ ਗਿਆ ਸੀ ਬਲਕਿ ਉਹ ਤਾਂ ਸੂਬੇ ਵਿੱਚ ਨਸ਼ਿਆਂ ਦੀ ਹੋਂਦ ਤੋਂ ਵੀ ਇਨਕਾਰੀ ਸਨ।”
         ਮੁੱਖ ਮੰਤਰੀ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਜਦੋਂ ਤੱਕ ਸੂਬੇ ਵਿੱਚੋਂ ਮੁਕੰਮਲ ਤੌਰ ‘ਤੇ ਨਸ਼ਿਆਂ ਖ਼ਤਮ ਨਹੀਂ ਕਰ ਦਿੱਤਾ ਜਾਂਦਾ ਉਦੋਂ ਤੱਕ ਇਹ ਯਤਨ ਜਾਰੀ ਰੱਖੇ ਜਾਣਗੇ ਅਤੇ ਦੁਹਰਾਏ ਜਾਣਗੇ।
———-

NO COMMENTS