*06 ਫਰਵਰੀ ਤੋਂ 05 ਮਾਰਚ ਤੱਕ ਜ਼ਿਲ੍ਹੇ ’ਚ ਲਗਾਏ ਕੈਂਪਾਂ ਦੌਰਾਨ 16337 ਦਰਖ਼ਾਸਤਾਂ ਦਾ ਨਿਪਟਾਰਾ*

0
12

ਮਾਨਸਾ, 06 ਮਾਰਚ (ਸਾਰਾ ਯਹਾਂ/ਮੁੱਖ ਸੰਪਾਦਕ)
ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ 06 ਫਰਵਰੀ ਤੋਂ 05 ਮਾਰਚ, 2024 ਤੱਕ ਜ਼ਿਲ੍ਹੇ ਦੀਆਂ ਤਿੰਨੋ ਸਬ ਡਵੀਜ਼ਨਾਂ ਦੇ ਪਿੰਡਾਂ ਅਤੇ ਵਾਰਡਾਂ ਵਿਚ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਕੀਤਾ ਗਿਆ, ਜਿਸ ਦਾ ਇਲਾਕੇ ਦੇ ਲੋਕਾਂ ਨੇ ਵਧ ਚੜ੍ਹ ਕੇ ਲਾਹਾ ਲਿਆ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਇੰਨ੍ਹਾਂ ਜਨ ਸੁਣਵਾਈ ਕੈਂਪਾਂ ਦੌਰਾਨ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਬਾਰੇ ਪ੍ਰਾਪਤ 16337 ਦਰਖ਼ਾਸਤਾਂ ਦਾ ਨਿਪਟਾਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਸਰਕਾਰੀ ਸੇਵਾਵਾਂ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ। ਸਰਕਾਰੀ ਅਧਿਕਾਰੀਆਂ ਦੁਆਰਾ ਖੁਦ ਮੌਜੂਦ ਰਹਿ ਕੇ ਮੌਕੇ ’ਤੇ ਹੀ ਲੋਕ ਸਮੱਸਿਆਵਾਂ ਦਾ ਹੱਲ ਕਰਨ ਤੋਂ ਇਲਾਵਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ ਤਾਂ ਜੋ ਹਰ ਇਕ ਲੋੜਵੰਦ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਆਉਣ ਵਾਲੇ ਦਿਨਾਂ ਵਿਚ ਪਿੰਡਾਂ ਤੇ ਸ਼ਹਿਰਾਂ ਵਿਚ ਇਸੇ ਤਰ੍ਹਾਂ ਜਨ ਸੁਣਵਾਈ ਕੈਂਪ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮ ਕਰਵਾਉਣ ਵਿਚ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। 

NO COMMENTS