-1 ਚਾਲੂ ਭੱਠੀ, 11 ਬੋੋਤਲਾਂ ਸ਼ਰਾਬ ਨਜਾਇਜ ਅਤੇ 20 ਲੀਟਰ ਲਾਹਣ ਦੀ ਮਾਨਸਾ ਪੁਲਿਸ ਨੇ ਕੀਤੇ ਬਰਾਮਦ

0
123

ਮਾਨਸਾ, 18 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ): ਪੈਰੋੋਲ ਅਤੇ ਜਮਾਨਤ ਤੇ ਆਏ ਵਿਅਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਨ੍ਹਾਂ ਦੀਆਂ ਗਤੀਵਿਧੀਆਂ ਨੂੰ ਵਾਚਿਆ ਜਾ ਰਿਹਾ ਹੈ। ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਇਸ ਮੁਹਿੰਮ ਦੀ ਲੜੀ ਤਹਿਤ ਜ਼ਿਲ੍ਹੇ ਅੰਦਰ ਸਪੈਸ਼ਲ ਨਾਕਾਬੰਦੀਆ ਅਤੇ ਗਸ਼ਤਾਂ ਸੁਰੂ ਕਰਕੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਵਿਅਕਤੀਆਂ ਤੇ ਮੁਕੱਦਮੇ ਦਰਜ਼ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਸਮੱਗਲਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪ੍ਰਗਟ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਬੁਰਜ ਹਰੀ ਨੂੰ 1 ਚਾਲੂ ਭੱਠੀ, 2 ਬੋੋਤਲਾਂ ਸ਼ਰਾਬ ਨਜਾਇਜ ਅਤੇ 20 ਲੀਟਰ ਲਾਹਣ ਸਮੇਤ ਗ੍ਰਿਫਤਾਰ ਕਰਕੇ ਆਬਕਾਰੀ ਐਕਟ ਤਹਿਤ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ਼ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰਾ ਰਾਜੂ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਬਾਦਲਗੜ, ਹਰਿਆਣਾ ਨੂੰ ਗ੍ਰਿਫਤਾਰ ਕਰਕੇ ਉਸਦੇ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਕੇ 9 ਬੋੋਤਲਾਂ ਸ਼ਰਾਬ ਨਜਾਇਜ ਦੀ ਬਰਾਮਦਗੀ ਕੀਤੀ ਗਈ ਹੈ। ਐਸ.ਐਸ.ਪੀ. ਡਾ.ਨਰਿੰਦਰ ਭਾਰਗਵ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਮੁਕੰਮਲ ਰੋੋਕਥਾਮ ਕਰਕੇ ਮਾਨਸਾ ਜ਼ਿਲ੍ਹੇ ਨੂੰ 100 ਫੀਸਦੀ ਨਸ਼ਾ-ਮੁਕਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।

NO COMMENTS