*1 ਤੋਂ 7 ਸਤੰਬਰ ਤੱਕ ਮਨਾਇਆ ਜਾ ਰਿਹੈ ਕੌਮੀ ਖ਼ੁਰਾਕ ਹਫ਼ਤਾ-ਡਾ. ਹਰਿੰਦਰ ਸਰਮਾ*

0
40

ਮਾਨਸਾ 31 ਅਗਸਤ (ਸਾਰਾ ਯਹਾਂ/ ਮੁੱਖ ਸੰਪਾਦਕ ) : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੇ ਆਦੇਸ਼ਾਂ ’ਤੇ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਿਵਲ ਸਰਜਨ ਡਾ. ਹਰਿੰਦਰ ਕੁੁਮਾਰ ਸ਼ਰਮਾ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਕੌਮੀ ਖੁਰਾਕ ਹਫ਼ਤਾ 01 ਸਤੰਬਰ ਤੋ 07 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ।
ਇਸ ਮੌਕੇ ਬੋਲਦਿਆਂ ਡਾ. ਹਰਿੰਦਰ ਸ਼ਰਮਾ ਨੇ ਦੱਸਿਆ ਕਿ ਸੰਤੁਲਿਤ ਖੁਰਾਕ ਹੀ ਸਾਡੀ ਸਿਹਤ ਦਾ ਮੁੱਖ ਆਧਾਰ ਹੈ, ਜਿਸ ਨਾਲ ਸਰੀਰ ਵਿੱਚ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਅਤੇ ਮਨੁੱਖ ਦੀ ਤਾਕਤ ਵਧਦੀ ਹੈ। ਉਨ੍ਹਾਂ ਦੱਸਿਆ ਕਿ ਹਰ ਵਿਅਕਤੀ ਨੂੰ ਉਮਰ ਦੇ ਹਿਸਾਬ ਨਾਲ ਆਪਣੀ ਖੁਰਾਕ ਵਿਚ ਢੁੱਕਵੀਂ ਮਾਤਰਾ ਵਿੱਚ ਪ੍ਰੋਟੀਨ, ਵਿਟਾਮਿਨ ਅਤੇ ਖਣਿਜ ਪਦਾਰਥ ਸ਼ਾਮਲ ਕਰਨੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਬੇਸ਼ੱਕ ਹਰ ਵਰਗ ਦੇ ਵਿਅਕਤੀਆਂ ਲਈ ਸੰਤੁਲਿਤ ਖੁਰਾਕ ਜ਼ਰੂਰੀ ਹੈ, ਪ੍ਰੰਤੂ ਗਰਭਵਤੀ ਔਰਤਾਂ ਦੁੱਧ ਚੁੰਘਾਉਂਦੀਆਂ ਮਾਵਾਂ, ਛੋਟੀਆਂ ਬੱਚੀਆਂ ਅਤੇ ਕਿਸ਼ੋਰ ਅਵਸਥਾ ਵਾਲੇ ਲੜਕੇ ਲੜਕੀਆਂ ਲਈ ਉਚਿਤ ਖੁਰਾਕ ਮਹੱਤਵਪੂਰਨ ਹੈ।
ਕਿਸ਼ੋਰਾਂ ਲਈ ਢੁੱਕਵੀਂ ਖੁਰਾਕ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਕਿਸ਼ੋਰ ਕੁੜੀਆਂ ਪ੍ਰੋਟੀਨ ,ਵਿਟਾਮਿਨ ਅਤੇ ਆਇਰਨ ਭਰਪੂਰ ਵੱਖ ਵੱਖ ਤਰ੍ਹਾਂ ਦੀ ਖੁਰਾਕ ਲੈਣ, ਇਸ ਨਾਲ ਮਹਾਂਮਾਰੀ ਦੌਰਾਨ ਹੋਈ ਆਇਰਨ ਦੀ ਕਮੀ ਦੀ ਭਰਪਾਈ ਹੁੰਦੀ ਹੈ। ਹਫ਼ਤੇ ਵਿੱਚ ਇੱਕ ਵਾਰੀ ਆਇਰਨ ਦੀ ਗੋਲੀ ਅਤੇ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਛੇ ਮਹੀਨਿਆਂ ਪਿੱਛੋਂ ਅਲਬੈਂਡਾਜੋਲ ਦੀ ਇੱਕ ਗੋਲੀ ਵੀ ਕਿਸ਼ੋਰਾਂ ਲਈ ਜਰੂਰੀ ਹੈ।
ਡਾ. ਸ਼ਰਮਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਕਰਮਚਾਰੀਆਂ, ਆਸ਼ਾ ਵਰਕਰ, ਆਸ਼ਾ ਫੈਸਿਲੀਟੇਟਰ, ਆਂਗਨਵਾੜੀ ਵਰਕਰ, ਸਕੂਲ ਅਧਿਆਪਕਾਂ  ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਸੁਨੇਹਾ ਘਰ ਘਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।    

LEAVE A REPLY

Please enter your comment!
Please enter your name here