*10ਵੀਂ ਕਲਾਸ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਰੱਦ, 12ਵੀਂ ਦੀਆਂ ਪ੍ਰੀਖਿਆਵਾਂ ਪੋਸਟਪੋਨ*

0
60

ਨਵੀਂ ਦਿੱਲੀ 14,ਅਪ੍ਰੈਲ (ਸਾਰਾ ਯਹਾਂ /ਬਿਓਰੋ ਰਿਪੋਰਟ)ਦੇਸ਼ ਭਰ ਵਿੱਚ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਦੀਆਂ 10ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਪੋਸਟਪੋਨ ਕਰ ਦਿੱਤਾ ਗਿਆ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਅੱਜ ਸੀਬੀਐਸਈ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਜਾਂ ਅੱਗੇ ਵਧਾਉਣ ਦੀਆਂ ਮੰਗਾਂ ਦੇ ਮੱਦੇਨਜ਼ਰ ਸਿੱਖਿਆ ਮੰਤਰਾਲੇ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਬੈਠਕ ਦੇ ਫੈਸਲੇ ਤੋਂ ਬਾਅਦ ਹੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਪ੍ਰੀਖਿਆਵਾਂ ਨੂੰ ਰੱਦ ਤੇ ਪੋਸਟਪੋਨ ਕਰਨ ਦਾ ਐਲਾਨ ਕੀਤਾ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਪਾਰਟੀ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਕਈ ਨੇਤਾਵਾਂ ਨੇ ਕੋਰੋਨਾਵਾਇਰਸ ਦੀ ਲਾਗ ਦੇ ਵੱਧ ਰਹੇ ਖ਼ਤਰੇ ਦੇ ਮੱਦੇਨਜ਼ਰ ਸੀਬੀਐਸਈ ਦੀ ਪ੍ਰੀਖਿਆ ਰੱਦ ਕਰਨ ਦੀ ਮੰਗ ਕੀਤੀ ਸੀ।

ਅੱਜ ਕੋਵਿਡ ਮਾਮਲਿਆਂ ਵਿੱਚ ਹੋਏ ਵਾਧੇ ਨੂੰ ਵੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਕਰਨ ਦੀ ਮੰਗ ਕੀਤੀ ਸੀ। ਮੁੱਖ ਮੰਤਰੀ ਨੇ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰੀਅਲ ਨਿਸ਼ਾਂਕ ਨੂੰ ਪੱਤਰ ਲਿਖ ਕੇ ਮੌਜੂਦਾ ਸਥਿਤੀ ਵੱਲ ਇਸ਼ਾਰਾ ਦਿੰਦਿਆਂ ਕਿਹਾ ਕਿ “ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਤੁਰੰਤ ਲਿਆ ਜਾਵੇ।”

LEAVE A REPLY

Please enter your comment!
Please enter your name here