ਮਾਨਸਾ,13 ਮਈ(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਸੀਬੀਐਸਈ ਬੋਰਡ, ਨਵੀਂ ਦਿੱਲੀ ਵੱਲੋਂ ਐਲਾਨੇ ਗਏ ਸਾਲ 2024 ਦੇ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼੍ਰੀ ਚੈਤੱਨਿਆ ਟੈਕਨੋ ਸਕੂਲ (ਦੀ ਕੈਂਬਰਿਜ ਸਕੂਲ) ਮਾਨਸਾ ਦੇ ਵਿਦਿਆਰਥੀਆਂ ਨੇ 100% ਸ਼ਾਨਦਾਰ ਪ੍ਰਦਰਸ਼ਨ ਕੀਤਾ। ਗੁਰਕੀਰਤ ਸਿੰਘ 94.06% ਅੰਕ ਲੈ ਕੇ ਪਹਿਲਾ ਸਥਾਨ, ਸਤਵਿੰਦਰ ਕੌਰ ਨੇ 92.08% ਅੰਕ ਲੈ ਕੇ ਦੂਜਾ ਸਥਾਨ ਅਤੇ ਅਨਮੋਲਪ੍ਰੀਤ ਸਿੰਘ ਨੇ 91.04% ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪਿ੍ੰਸੀਪਲ ਸ੍ਰੀ ਪ੍ਰਮੋਦ ਯੋਸਿਫ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਬੱਚੇ ਹਮੇਸ਼ਾ ਇਮਤਿਹਾਨਾਂ ਵਿਚ ਉੱਚ ਪੱਧਰ ‘ਤੇ ਪ੍ਰਦਰਸ਼ਨ ਕਰਦੇ ਰਹੇ ਹਨ ਅਤੇ ਕਰਦੇ ਰਹਿਣਗੇ। ਸਾਡੇ ਸ਼੍ਰੀ ਚੈਤੱਨਿਆ ਟੈਕਨੋ ਸਕੂਲ ਦੇ ਅਧਿਆਪਕ ਅਤੇ ਬੱਚਿਆਂ ਨੇ ਬਹੁਤ ਜ਼ਿਆਦਾ ਮਿਹਨਤ ਸਦਕਾ ਅੱਜ ਇਨ੍ਹਾਂ ਬੱਚਿਆਂ ਨੇ ਜ਼ਿਲ੍ਹਾ ਮਾਨਸਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
ਇਸ ਮੌਕੇ ਤੇ ਵਾਇਸ ਪ੍ਰਿੰਸੀਪਲ ਮੈਡਮ ਸਿਨੀ ਯੋਸਿਫ ਨੇ ਕਿਹਾ ਕਿ ਸਾਡੇ ਸਕੂਲ ਦੇ ਬੱਚਿਆਂ ਨੇ ਖੇਡਾਂ ਅਤੇ ਪੜ੍ਹਾਈ ਵਿੱਚ ਮੱਲਾਂ ਮਾਰੀਆਂ ਹਨ। ਸਾਡਾ ਸਕੂਲ ਵੱਲੋਂ ਹਮੇਸ਼ਾ ਚਰਿੱਤਰ ਨਿਰਮਾਣ ਅਤੇ ਮਿਆਰੀ ਸਿੱਖਿਆ ਲਈ ਜਾਣੀਆਂ ਜਾਂਦਾ ਹੈ। ਮੈਂ ਧੰਨਵਾਦ ਕਰਦੀ ਹਾਂ ਉਨ੍ਹਾਂ ਅਧਿਆਪਕਾਂ ਦਾ ਜਿਨ੍ਹਾਂ ਨੇ ਸਖ਼ਤ ਮਿਹਨਤ ਕੀਤੀ। ਉਨ੍ਹਾਂ ਬੱਚਿਆਂ ਨੂੰ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਬੱਚਿਆਂ ਦੀ ਉੱਚ ਕਾਰਗੁਜ਼ਾਰੀ ਲਈ ਵਧਾਈ ਦਿੰਦੀ ਹਾਂ ਅਤੇ ਆਸ ਕਰਦੀ ਹਾਂ ਕਿ ਅੱਗੇ ਤੋਂ ਹੋਰ ਸਖ਼ਤ ਮਿਹਨਤ ਕਰਕੇ ਪੰਜਾਬ ਅਤੇ ਜ਼ਿਲ੍ਹਾ ਮਾਨਸਾ ਦਾ ਨਾਮ ਰੌਸ਼ਨ ਕਰਨ।