10 ਨਵੰਬਰ ਨੂੰ ਐਲਬੀਂਡਾਜੋਲ ਦਵਾਈ ਖਾਣ ਤੋਂ ਵਾਂਝੇ ਵਿਦਿਆਰਥੀਆਂ ਨੂੰ 17 ਨਵੰਬਰ ਨੂੰ ਦਿੱਤੀ ਜਾਵੇਗੀ ਖੁਰਾਕ

0
17

ਮਾਨਸਾ, 12 ਨਵੰਬਰ(ਸਾਰਾ ਯਹਾ / ਮੁੱਖ ਸੰਪਾਦਕ) : 10 ਨਵੰਬਰ ਨੂੰ ਮਨਾਏ ਗਏ ਡੀ-ਵਾਰਮਿੰਗ ਡੇਅ ਵਾਲੇ ਦਿਨ ਜਿਹੜੇ ਬੱਚੇ ਪੇਟ ਦੇ ਕੀੜਿਆਂ ਤੋਂ ਮੁਕਤੀ ਦੀ ਦਵਾਈ ਖਾਣ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਨੂੰ 17 ਨਵੰਬਰ ਨੂੰ ਮੋਪਅੱਪ ਡੇਅ ਵਾਲੇ ਦਿਨ ਦਵਾਈ ਦੀ ਖੁਰਾਕ ਦੇਣੀ ਯਕੀਨੀ ਬਣਾਈ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਅੱਜ ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਡੀ-ਵਾਰਮਿੰਗ ਡੇਅ ਪ੍ਰੋਗਰਾਮ ਸਿਹਤ, ਸਿੱਖਿਆ ਅਤੇ ਆਈ.ਸੀ.ਡੀ.ਐਸ. ਵਿਭਾਗ ਦੁਆਰਾ ਆਪਸੀ ਤਾਲਮੇਲ ਨਾਲ ਮਨਾਇਆ ਗਿਆ, ਜਿਸ ਤਹਿਤ ਜ਼ਿਲ੍ਹੇ ਅੰਦਰ ਕੁੱਲ 2 ਲੱਖ ਇੱਕ ਹਜ਼ਾਰ ਅੱਠ ਸੋ ਸੈਂਤੀ (2,01,837) ਬੱਚੇ ਕਵਰ ਕੀਤੇ ਜਾਣੇ ਹਨ। ਉਨ੍ਹਾਂ ਦੱਸਿਆ ਕਿ 1-2 ਸਾਲ ਤੱਕ ਦੇ ਹਰ ਬੱਚੇ ਨੂੰ ਐਲਬੀਂਡਾਜੋਲ ਸਿਰਪ 5 ਮਿਲੀਲੀਟਰ ਅਤੇ 2-19 ਸਾਲ ਤੱਕ ਦੇ ਬੱਚਿਆਂ ਨੂੰ ਐਲਬੀਂਡਾਜੋਲ ਦੀ ਪੂਰੀ ਗੋਲੀ ਹਰੇਕ ਕਿਸ਼ੋਰ ਜਾਂ ਕਿਸ਼ੋਰੀਆਂ ਨੂੰ ਸਕੂਲਾਂ ਵਿੱਚ ਅਧਿਆਪਕਾਂ ਰਾਹੀਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਕੋਵਿਡ-19 ਕਾਰਨ ਘਰਾਂ ਵਿੱਚ ਰਹਿ ਰਹੇ ਬਾਕੀ ਬੱਚਿਆਂ ਨੂੰ ਏ.ਐਨ.ਐਮ., ਆਸ਼ਾ ਵਰਕਰ, ਅਤੇ ਆਂਗਣਵਾੜੀ ਵਰਕਰਾਂ ਵੱਲੋਂ ਖੁਆਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 10 ਨਵੰਬਰ ਨੂੰ ਜੋ ਬੱਚੇ ਇਸ ਦਵਾਈ ਦੀ ਖੁਰਾਕ ਤੋਂ ਵਾਂਝੇ ਰਹਿ ਗਏ ਉਨ੍ਹਾਂ ਨੂੰ 17 ਨਵੰਬਰ ਨੂੰ ਮੋਪਅੱਪ ਡੇਅ ਵਾਲੇ ਦਿਨ ਇਹ ਖੁਰਾਕ ਦਿੱਤੀ ਜਾਵੇਗੀ।  ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸਿੱਧੂ ਨੇ ਕਿਹਾ ਕਿ ਸਕੂਲਾਂ ਵਿੱਚ ਸਵੇਰ ਦੀ ਪ੍ਰਾਰਥਨਾ ਸਮੇਂ ਵਿਦਿਆਰਥੀਆਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਜਾਣੂ ਕਰਵਾਉਣ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਅਧਿਆਪਕਾਂ ਦੇ ਹਰ 15 ਦਿਨਾਂ ਬਾਅਦ ਕੋਰੋਨਾ ਟੈਸਟ ਕਰਵਾਉਣੇ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਪ੍ਰਾਰਥਨਾ ਸਮੇਂ ਬੱਚਿਆਂ ਨੂੰ ਡੇਂਗੂ ਦੇ ਮੱਛਰ ਤੋਂ ਕੱਟਣ ਲਈ ਬਚਾਅ ਸਬੰਧੀ ਜਾਗਰੂਕਤਾ ਫੈਲਾਈ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਬੱਚਿਆਂ ਨੂੰ ਗ੍ਰੀਨ ਦੀਵਾਲੀ ਬਾਰੇ ਵੀ ਦੱਸਿਆ ਜਾਵੇ ਤਾਂ ਜੋ ਵਾਤਾਵਰਨ ਦੀ ਸੰਭਾਲ ਵਿੱਚ ਉਹ ਵੀ ਆਪਣਾ ਯੋਗਦਾਨ ਪਾਉਣ। ਇਸ ਮੌਕੇ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ, ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ ਡਾ. ਸੋਹਨ ਲਾਲ, ਜ਼ਿਲ੍ਹਾ ਨੋਡਲ ਅਫ਼ਸਰ ਆਰ.ਬੀ.ਐਸ.ਕੇ. ਡਾ. ਬਲਜੀਤ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਅਵਤਾਰ ਸਿੰਘ, ਬਲਾਕ ਐਜੂਕੇਟਰ ਸ਼੍ਰੀ ਤਰਲੋਕ ਕੁਮਾਰ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਨੁਮਾਇੰਦੇ ਵੀ ਮੌਜੂਦ ਸਨ। I/103429/2020

LEAVE A REPLY

Please enter your comment!
Please enter your name here