
(ਸਾਰਾ ਯਹਾਂ/ਬਿਊਰੋ ਨਿਊਜ਼ ) : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਏ ਨੂੰ ਅਜੇ ਦਸ ਮਹੀਨੇ ਹੀ ਹੋਏ ਨੇ, ਇਸ ਦੌਰਾਨ ਸਿਅਸਤ ਵਿਚ ਵੱਡੇ ਫੇਰਬਦਲ ਵੇਖਣ ਨੂੰ ਮਿਲ ਰਹੇ ਹਨ। ਦੱਸਣਯੋਗ ਹੈ ਕਿ 10 ਮਹੀਨਿਆਂ ਵਿਚ ਦੂਜਾ ਕੈਬਨਿਟ ਮੰਤਰੀ ਆਊਟ ਹੋਇਆ ਹੈ। ਅੱਜ ਫੌਜਾ ਸਿੰਘ ਸਰਾਰੀ ਨੇ ਅਸਤੀਫਾ ਦੇ ਦਿੱਤਾ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਮੰਤਰੀ ਮੰਡਲ ‘ਚ ਵੱਡੇ ਫੇਰਬਦਲ ਦੀ ਸੰਭਾਵਨਾ ਹੈ। ਕਈ ਮੰਤਰੀਆਂ ਦੇ ਵਿਭਾਗ ਬਦਲੇ ਜਾ ਸਕਦੇ ਹਨ। ਨਵੇਂ ਚਿਹਰਿਆਂ ਨੂੰ ਮੌਕਾ ਮਿਲ ਸਕਦਾ ਹੈ। ਅੱਜ ਸ਼ਾਮ 5 ਵਜੇ ਤੋਂ ਪਹਿਲਾਂ ਰਾਜਪਾਲ ਦੀ ਰਿਹਾਇਸ਼ ‘ਤੇ ਇਕ ਸਾਦੇ ਪ੍ਰੋਗਰਾਮ ‘ਚ ਸਹੁੰ ਚੁਕਾਈ ਜਾ ਸਕਦੀ ਹੈ।
CM ਭਗਵੰਤ ਮਾਨ ਨੂੰ ਸੌਂਪ ਦਿੱਤਾ ਅਸਤੀਫਾ
ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸਰਾਰੀ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪ ਦਿੱਤਾ ਹੈ। ਹਾਲਾਂਕਿ ਉਨ੍ਹਾਂ ਨੇ ਆਪਣੇ ਅਸਤੀਫੇ ਦਾ ਕਾਰਨ ਨਿੱਜੀ ਦੱਸਿਆ ਹੈ।
