*10 ਮਾਰਚ ਨੂੰ ਕੀਤਾ ਜਾਵੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ*

0
7

 ਬੁਢਲਾਡਾ, 9 ਮਾਰਚ(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਵੱਲੋਂ ਸਮੂਹ ਮੁਲਾਜ਼ਮਾਂ ਤੇ ਪੰਜਾਬ ਦਾ ਪੇਅ ਸਕੇਲ ਬਹਾਲ ਕਰਵਾਉਣ, ਪਰਖ਼ਕਾਲ ਦਾ ਸਮਾਂ ਇੱਕ ਸਾਲ ਦਾ ਕਰਵਾਉਣ ਆਦਿ ਮੰਗਾਂ ਸੰਬੰਧੀ ਸੰਘਰਸ਼ ਕੀਤਾ ਜਾ ਰਿਹਾ ਹੈ। ਮੌਜੂਦਾ ਸਰਕਾਰ ਦੇ ਟਾਲ ਮਟੋਲ ਦੇ ਰਵਈਏ ਕਾਰਨ ਰੋਸ ਵਜੋਂ 10 ਮਾਰਚ ਨੂੰ ਵੱਡੀ ਲਾਮਬੰਦੀ ਕਰਕੇ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। 

    ਮਲਟੀਪਰਪਜ ਹੈਲਥ ਇਮਪਲਾਇਜ ਯੁਨੀਅਨ ਵੱਲੋਂ ਇਸ ਘਿਰਾਓ ਵਿੱਚ ਵੱਧ ਚੜ ਕੇ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਤਿਆਰੀਆਂ ਕਰਨ ਲਈ ਬਲਾਕ ਬੁਢਲਾਡਾ ਦੇ ਅਹੁਦੇਦਾਰਾਂ ਨੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਸਮੇਂ ਬਲਾਕ ਬੁਢਲਾਡਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੇਖੋਂ ਨੇ ਬੋਲਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਅੱਜ ਪੰਜਾਬ ਦੇ ਸਾਰੇ ਮੁਲਾਜ਼ਮ ਸੰਘਰਸ ਕਰਨ ਲਈ ਸੜਕਾਂ ਤੇ ਆ ਗਏ ਹਨ। ਅੱਜ ਪੰਜਾਬ ਦਾ ਹਰ ਵਰਗ ਸਰਕਾਰ ਤੋ ਦੁਖੀ ਹੋ ਚੁੱਕਿਆ ਹੈ । ਸਰਕਾਰ ਨੇ ਨਵੇਂ ਭਰਤੀ ਕੀਤੇ ਹੋਏ ਮੁਲਾਜ਼ਮਾਂ ਤੇ ਕੇਂਦਰੀ ਸਕੇਲ ਲਾਗੂ ਕਰਕੇ ਆਪਣੀ ਮੁਲਾਜ਼ਮਾ ਪ੍ਰਤੀ ਸੋਚ ਨੂੰ ਜੱਗ ਜ਼ਾਹਰ ਕਰ ਦਿੱਤਾ ਹੈ। ਅੱਜ ਅਸੀਂ ਸਰਕਾਰ ਤੋਂ ਇਹ ਮੰਗ ਕਰਦੇ ਹਾਂ ਕਿ 2020 ਤੋ ਬਾਅਦ ਭਰਤੀ ਹੋਏ ਸਾਰੇ ਹੀ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੇ ਸਕੇਲ ਲਾਗੂ ਕੀਤੇ ਜਾਣ। ਇਸ ਸਮੇਂ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ, ਬਲਾਕ ਕੈਸ਼ੀਅਰ ਨਵਦੀਪ ਕਾਠ, ਇੰਦਰਪ੍ਰੀਤ ਚਹਿਲ, ਭੋਲਾ ਸਿੰਘ ਹੈਲਥ ਸੁਪਰਵਾਈਜ਼ਰ, ਅਸ਼ੋਕ ਕੁਮਾਰ, ਅਮਰਜੀਤ ਸਿੰਘ, ਜਸਕਰਨ ਸਿੰਘ, ਰਾਜਦੀਪ ਸ਼ਰਮਾ, ਮੰਗਲ ਸਿੱਧੂ, ਜਗਦੀਸ਼ ਰਾਏ, ਗੁਰਵਿੰਦਰ ਸਿੰਘ,ਅਮਰੀਕ ਸਿੰਘ, ਅਮਨਦੀਪ ਸਿੰਘ ਮਨੋਜ ਕੁਮਾਰ ਅਤੇ ਲਖਵੀਰ ਸਿੰਘ ਸਿਹਤ ਕਰਮਚਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here