
ਚੰਡੀਗੜ੍ਹ,9 ਮਾਰਚ (ਸਾਰਾ ਯਹਾਂ /ਮੁੱਖ ਸੰਪਾਦਕ): ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਬੱਲਰਾ, ਜਿਲਾ ਸੰਗਰੂਰ ਵਿਖੇ ਤਾਇਨਾਤ ਪਟਵਾਰੀ ਧਰਮਰਾਜ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਨਾਜਰ ਸਿੰਘ ਵਾਸੀ ਬੱਲਰਾ, ਜਿਲਾ ਸੰਗਰੂਰ ਦੀ ਸ਼ਿਕਾਇਤ ‘ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੇ ਭਰਾ ਦੀ ਮੌਤ ਉਪਰੰਤ ਜਮੀਨ ਆਪਣੀ ਮਾਤਾ ਦੇ ਨਾਮ ਦਰਜ ਕਰਨ ਬਦਲੇ 15,000 ਰੁਪਏ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ੳਸ ਵਲੋ ਪਹਿਲੀ ਕਿਸ਼ਤ ਵਜੋ 5,000 ਰੁਪਏ ਉਕਤ ਪਟਵਾਰੀ ਨੂੰ ਦਿੱਤੇ ਚਾ ਚੁਕੇ ਹਨ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁਜੀ ਕਿਸ਼ਤ ਦੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
————–
