
ਮਾਨਸਾ, 10 ਸਤੰਬਰ(ਸਾਰਾ ਯਹਾਂ/ਬੀਰਬਲ ਧਾਲੀਵਾਲ): ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦਿਆਂ 11 ਸਤੰਬਰ, 2021 ਦਿਨ ਸ਼ਨੀਵਾਰ ਅਤੇ 19 ਸਤੰਬਰ, 2021 ਦਿਨ ਐਤਵਾਰ ਨੂੰ ਜ਼ਿਲ੍ਹਾ ਮਾਨਸਾ ਦੇ ਪਿੰਡਾਂ, ਕਸਬਿਆਂ, ਸ਼ਹਿਰਾਂ ਵਿਚ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਉੱਪ ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ ਦੁਆਰਾ ਜਾਰੀ ਪੱਤਰ ਅਨੁਸਾਰ ਜੈਨ ਭਾਈਚਾਰੇ ਦੁਆਰਾ 11 ਸਤੰਬਰ, 2021ਨੂੰ ਸੰਵਤਸਰੀ ਦਿਵਸ ਅਤੇ 19 ਸਤੰਬਰ, 2021 ਨੂੰ ਅਨੰਤ ਚਤੁਰਦਸ਼ੀ ਦੇ ਤਿਉਹਾਰ ਮਨਾਏ ਜਾ ਰਹੇ ਹਨ ਅਤੇ ਇਸ ਦਿਨ ਮੀਟ ਵੇਚਣ ਵਾਲੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ਕਰਨ ਨਿਰਦੇਸ਼ ਪ੍ਰਾਪਤ ਹੋਏ ਹਨ। ਇਸ ਲਈ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਜਾਰੀ ਕੀਤਾ ਗਿਆ ਹੈ।
