ਮਾਨਸਾ 10 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ)
12 ਅਕਤੂਬਰ ਨੂੰ ਮਨਾਏ ਜਾਣ ਵਾਲੇ ਦੁਸ਼ਹਿਰੇ ਸਬੰਧੀ ਨਿਊ ਦੁਸਹਿਰਾ ਕਮੇਟੀ ਮਾਨਸਾ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਪ੍ਰਵੀਨ ਕੁਮਾਰ ਗੋਇਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪਿਛਲੀ ਕਮੇਟੀ ਨੂੰ ਬਹਾਲ ਰੱਖਣ ਲਈ ਸਮੂਹ ਮੈਂਬਰਾਂ ਨੇ ਆਪਣੀ ਸਹਿਮਤੀ ਪ੍ਰਗਟਾਈ ਜੋ ਸਰਬਸੰਮਤੀ ਨਾਲ ਪਾਸ ਹੋਈ।ਮੀਟਿੰਗ ਦੌਰਾਨ ਜਿੱਥੇ ਪਿਛਲੇ ਸਾਲ ਦਾ ਹਿਸਾਬ—ਕਿਤਾਬ ਪੇਸ਼ ਕੀਤਾ ਗਿਆ, ਉਥੇ ਹੀ ਇਸ ਸਾਲ ਦੁਸ਼ਹਿਰਾ ਮਨਾਉਣ ਬਾਰੇ ਵਿਚਾਰ—ਵਟਾਂਦਰਾ ਕੀਤਾ ਗਿਆ।
ਪ੍ਰਧਾਨ ਸ਼੍ਰੀ ਪ੍ਰਵੀਨ ਗੋਇਲ ਨੇ ਦੱਸਿਆ ਕਿ ਸਾਰੇ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 12 ਅਕਤੂਬਰ ਨੂੰ ਦੁਸ਼ਹਿਰਾ ਉਤਸਵ ਬੜੀ ਧੂਮ—ਧਾਮ ਅਤੇ ਸ਼ਰਧਾ ਭਾਵਨਾ ਨਾਲ ਨਵੀਂ ਅਨਾਜ ਮੰਡੀ ਸਿਰਸਾ ਰੋਡ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਰਾਵਣ ਅਤੇ ਕੁੰਭਕਰਨ ਦੇ ਬੁੱਤ ਕਰੀਬ 45 ਫੁੱਟ ਦੇ ਹੋਣਗੇ। ਇਸ ਤੋਂ ਇਲਾਵਾ ਤੁਹਾਡੇ ਸਭ ਦੇ ਮਨੋਰੰਜਨ ਲਈ ਉੱਚ ਕੋਟੀ ਦੇ ਕਲਾਕਾਰ ਪਹੁੰਚ ਰਹੇ ਹਨ।ਉਨ੍ਹਾਂ ਦੱਸਿਆ ਕਿ ਇਸ ਮੌਕੇ ਮੋਟੂ, ਪਤਲੂ ਅਤੇ ਲੰਬੂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ।
ਉਨ੍ਹਾਂ ਦੱਸਿਆ ਕਿ ਮਾਨਸਾ ਵਿੱਚ ਪਹਿਲੀ ਵਾਰ ਦੁ਼ਸ਼ਹਿਰੇ ਵਾਲੇ ਦਿਨ ਸੋਭਾ ਯਾਤਰਾ ਕੱਢੀ ਜਾ ਰਹੀ ਹੈ। ਇਹ ਸ਼ੋਭਾ ਯਾਤਰਾ ਸੁਭਾਸ਼ ਡਰਾਮਾਟਿਕ ਕੱਲਬ ਤੋਂ ਸ਼ੁਰੂ ਹੋਵੇਗੀ ਅਤੇ ਸ਼ਹਿਰ ਦੇ ਵੱਖ—ਵੱਖ ਬਜ਼ਾਰਾਂ ਵਿੱਚੋਂ ਹੁੰਦੀ ਹੋਈ ਨਵੀਂ ਅਨਾਜ ਮੰਡੀ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਸਮੂਹ ਸ਼ਹਿਰ ਨਿਵਾਸੀਆਂ ਨੂੰ ਇਸ ਦੁਸ਼ਹਿਰਾ ਉਤਸਵ ਨੂੰ ਵੇਖਣ ਲਈ ਖੁੱਲਾ ਸੱਦਾ ਦਿੱਤਾ।