13 ਅਕਤੂਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੱਗੇਗਾ ਪਲੇਸਮੈਂਟ ਕੈਂਪ

0
104

ਮਾਨਸਾ, 12 ਅਕਤੂਬਰ (ਸਾਰਾ ਯਹਾ /ਜੋਨੀ ਜਿੰਦਲ) : ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ 13 ਅਕਤੂਬਰ 2020 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਕੈਪੀਟਲ ਟਰੱਸਟ ਪ੍ਰਾਈਵੇਟ ਬੈਂਕ ਲਿਮਟਿਡ ਵੱਲੋਂ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਘੱਟੋ-ਘੱਟ ਯੋਗਤਾ 12ਵੀਂ ਪਾਸ ਹੋਣੀ ਚਾਹੀਦੀ ਹੈ ਅਤੇ ਇਸ ਕੈਂਪ ਵਿੱਚ ਸਿਰਫ਼ ਮੁੰਡੇ ਹੀ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਨੌਜਵਾਨਾਂ ਦੀ ਉਮਰ 18 ਤੋਂ 28 ਸਾਲ ਤੱਕ ਦੀ ਹੋਣੀ ਚਾਹੀਦੀ ਹੈ।  ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਆਪਣਾ ਅਸਲ ਅਧਾਰ ਕਾਰਡ, ਪੈਨ ਕਾਰਡ ਅਤੇ ਡਰਾਇਵਿੰਗ ਲਾਇਸੰਸ ਲੈ ਕੇ ਜ਼ਿਲ੍ਹਾ ਰੋਜ਼ਗਾਰ ਦਫ਼ਤਰ

ADVERTISING GAMES

(ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੇਵਾ ਕੇਂਦਰ ਦੇ ਉਪਰ ਵਾਲੀ ਬਿਲਡਿੰਗ) ਵਿਖੇ ਸਵੇਰੇ 10 ਵਜੇ ਪਹੁੰਚਣ। ਕਿਸੇ ਵੀ ਤਰ੍ਹਾਂ ਦੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਚੁਣੇ ਗਏ ਨੌਜਵਾਨਾਂ ਦੀ ਤਨਖ਼ਾਹ 13000 ਰੁਪਏ ਮਹੀਨਾ ਅਤੇ ਮਾਣ ਭੱਤਾ ਵੀ ਦਿੱਤਾ ਜਾਵੇਗਾ। ਇੰਟਰਵਿਊ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ ਚੁਣੇ ਗਏ ਨੌਜਵਾਨਾਂ ਨੂੰ ਨੌਕਰੀ ਲਈ ਬਠਿੰਡਾ, ਸੰਗਰੂਰ, ਬਰਨਾਲਾ, ਪਟਿਆਲਾ, ਲੁਧਿਆਣਾ, ਮੋਹਾਲੀ ਅਤੇ ਜਲੰਧਰ ਵਿਖੇ ਭੇਜਿਆ ਜਾ ਸਕਦਾ ਹੈ।  

LEAVE A REPLY

Please enter your comment!
Please enter your name here