*13 ਅਗਸਤ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਲਾਹਾ ਲੈਣ ਜ਼ਿਲਾ ਵਾਸੀ : ਸਕੱਤਰ*

0
22

ਮਾਨਸਾ, 16 ਜੁਲਾਈ (ਸਾਰਾ ਯਹਾਂ/ ਮੁੱਖ ਸੰਪਾਦਕ ) : ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆਂ ਦੇਣ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜਾਮੰਦੀ ਨਾਲ ਕਰਵਾਉਣ ਅਤੇ ਲੋਕਾਂ ਦੇ ਮਨਾਂ ਵਿੱਚੋਂ ਦੁਸ਼ਮਨੀ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨੂੰ ਲੈ ਕੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਹਮੇਸ਼ਾ ਹੀ ਲੋਕਾਂ ਦੇ ਫਾਇਦੇ ਲਈ ਤੱਤਪਰ ਰਹੀ ਹੈ, ਜਿਸ ਤਹਿਤ ਹਰ ਤੀਸਰੇ ਮਹੀਨੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਵਰਮਾ ਨੇ ਦੱਸਿਆ ਕਿ ਜ਼ਿਲੇ ਅੰਦਰ 13 ਅਗਸਤ 2022 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਨੂੰ ਸਫਲ ਬਣਾਉਣ ਲਈ ਜ਼ਿਲਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਨਵਜੋਤ ਕੌਰ ਵੱਲੋਂ ਲਗਾਤਾਰ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਇਸ ਲੋਕ ਅਦਾਲਤ ਦੀ ਸਫ਼ਲਤਾ ਲਈ ਮਾਨਸਾ, ਬੁਢਲਾਢਾ ਅਤੇ ਸਰਦੂਲਗੜ ਦੇ ਜੱਜ ਸਾਹਿਬਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਕੌਮੀ ਲੋਕ ਅਦਾਲਤ ਦਾ ਫਾਇਦਾ ਦਿੱਤਾ ਜਾ ਸਕੇ।
ਇਸ ਤੋਂ ਇਲਾਵਾ ਬੈਂਕ ਅਧਿਕਾਰੀਆਂ, ਬੀਮਾ ਕੰਪਨੀਆਂ, ਜ਼ਿਲੇ ਦੇ ਥਾਣਿਆਂ ਦੇ ਮੁਖੀਆਂ, ਸਰਪੰਚ ਸਾਹਿਬਾਨਾਂ, ਬਾਰ ਐਸੋਸ਼ੀਏਸ਼ਨ ਮਾਨਸਾ, ਬੁਢਲਾਡਾ ਅਤੇ ਸਰਦੂਲਗੜ ਦੇ ਅਹੁਦੇਦਾਰਾਂ, ਸੀਨੀਅਰ ਸੀਟੀਜਨਾਂ ਤੋਂ ਇਲਾਵਾ ਸਮਾਜ ਦੇ ਹਰੇਕ ਵਰਗ ਦੇ ਨੁਮਾਇੰਦੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਕੇਸ ਕੌਮੀ ਲੋਕ ਅਦਾਲਤ ਵਿਚ ਲਗਾਉਣ ਅਤੇ ਲੋਕ ਅਦਾਲਤ ਦਾ ਲਾਹਾ ਲੈਣ।   ਉਨਾਂ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈੱਕਾਂ ਦੇ ਕੇਸ, ਬੈਂਕ, ਬਿਜਲੀ, ਪਾਣੀ ਟੈਲੀਫੋਨ ਅਤੇ ਵਿਆਹ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਨੈਸ਼ਨਲ ਲੋਕ ਅਦਾਲਤ ਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਇਸ ਲੋਕ ਅਦਾਲਤ ਵਿੱਚ ਆਪਣਾ ਕੇਸ ਲਗਾਉਣ ਲਈ ਇਕ ਦਰਖਾਸਤ ਦੇ ਕੇ ਹੀ ਲੋਕ ਅਦਾਲਤ ਵਿੱਚ ਆਪਣਾ ਕੇਸ ਲਗਾਇਆ ਜਾ ਸਕਦਾ ਹੈ।

LEAVE A REPLY

Please enter your comment!
Please enter your name here