*ਮਾਨਸਾ 13 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ*

0
51

ਮਾਨਸਾ, 14 ਮਾਰਚ (ਸਾਰਾ ਯਹਾਂ/  ਮੁੱਖ ਸੰਪਾਦਕ) : ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆ ਦੇਣ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜਾਮੰਦੀ ਨਾਲ ਕਰਨ, ਲੋਕਾਂ ਦੇ ਮਨਾਂ ਵਿੱਚੋਂ ਦੁਸ਼ਮਣੀ ਨੂੰ ਜੜ੍ਹੋਂ ਖਤਮ ਕਰਨ ਦੇ ਉਦੇਸ਼ਾ ਦੇ ਮੱਦੇਨਜ਼ਰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਹਮੇਸ਼ਾ ਹੀ ਲੋਕਾਂ ਦੇ ਫਾਇਦੇ ਲਈ ਤੱਤਪਰ ਰਹੀ ਹੈ ਜਿਸ ਤਹਿਤ ਹਰ ਤੀਸਰੇ ਮਹੀਨੇ ਕੌਮੀ ਲੋਕ ਅਦਾਲਤ ਦਾ ਆਯੋਜਨ ਪੰਜਾਬ ਅਤੇ ਹਰਿਆਣਾ ਵਿਚ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਵਰਮਾ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਚ 13 ਮਈ 2023 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਨੂੰ ਸਫਲ ਕਰਨ ਲਈ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਨਵਜੋਤ ਕੌਰ ਲਗਾਤਾਰ ਕੋਸ਼ਿਸਾਂ ਕਰ ਰਹੇ ਹਨ। ਇਸ ਸਬੰਧੀ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਅਦਾਲਤਾਂ ਦੇ ਜੱਜ ਸਾਹਿਬਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਕੌਮੀ ਲੋਕ ਅਦਾਲਤ ਦਾ ਫਾਇਦਾ ਦਿੱਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬੈਂਕ ਅਧਿਕਾਰੀਆਂ, ਇੰਸ਼ੋਰੈਂਸ ਕੰਪਨੀਆਂ, ਜ਼ਿਲ੍ਹੇ ਦੇ ਥਾਣਿਆਂ ਦੇ ਮੁਖੀਆਂ, ਸਰਪੰਚ ਸਾਹਿਬਾਨਾਂ, ਬਾਰ ਐਸੋਸ਼ੀਏਸ਼ਨ ਮਾਨਸਾ ਬੁਢਲਾਡਾ ਅਤੇ ਸਰਦੂਲਗੜ੍ਹ ਦੇ ਅਹੁਦੇਦਾਰਾਂ, ਸੀਨੀਅਰ ਸੀਟੀਜਨਾਂ ਤੋਂ ਇਲਾਵਾ ਸਮਾਜ ਦੇ ਹਰੇਕ ਵਰਗ ਦੇ ਨੁਮਾਇੰਦੀਆਂ ਨਾਲ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਕੇਸ ਕੌਮੀ ਲੋਕ ਅਦਾਲਤ ਵਿਚ ਲਗਾਉਣ ਜਿਸ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਹੋ ਸਕੇ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈੱਕਾਂ ਦੇ ਕੇਸ, ਬੈਂਕ, ਬਿਜਲੀ, ਪਾਣੀ, ਟੈਲੀਫੋਨ ਅਤੇ ਵਿਆਹ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ’ਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਇਸ ਲੋਕ ਅਦਾਲਤ ਵਿੱਚ ਇੱਕ ਦਰਖਾਸਤ ਦੇ ਕੇ ਹੀ ਆਪਣਾ ਕੇਸ ਲਗਾਇਆ ਜਾ ਸਕਦਾ ਹੈ। 

LEAVE A REPLY

Please enter your comment!
Please enter your name here