14 ਬੋਤਲਾਂ ਸ਼ਰਾਬ ਸਮੇਤ 2 ਸਕੂਟਰ ਐਕਟਿਵਾ ਦੀ ਬਰਾਮਦਗੀ

0
111

ਮਾਨਸਾ, 30—03—2021 (ਸਾਰਾ ਯਹਾਂ /ਮੁੱਖ ਸੰਪਾਦਕ): ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ
ਮੁਲਜਿਮਾਂ ਨੂੰ ਕਾਬ ੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ।
ਐਨ.ਡੀ.ਪੀ.ਐਸ. ਐਕਟ:

ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਦਾਰਾ ਸਿੰਘ ਪੁੱਤਰ ਗੱਜਣ ਸਿੰਘ ਵਾਸੀ ਜਗ੍ਹਾ
ਰਾਮ ਤੀਰਥ (ਬਠਿੰਡਾ) ਨੂੰ ਕਾਬ ੂ ਕਰਕੇ ਉਸ ਪਾਸੋਂ 760 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆ। ਜਿਸਦੇ ਵਿਰੁੱਧ
ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ
ਪੁਲਿਸ ਵਿੱਚ ਲਿਆ ਗਿਆ ਹੈ। ਗ੍ਰਿਫਤਾਰ ਮੁਲਜਿਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ
ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਕਿੱਥੋ ਲੈ ਕੇ ਆਇਆ ਸੀ, ਅੱਗੇ ਕਿੱਥੇ ਵੇਚਣੀਆ
ਸੀ, ਜਿਸਦੀ ਪੁੱਛਗਿੱਛ ਤੇ ਮੁਕੱਦਮਾ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।।
ਆਬਕਾਰੀ ਐਕਟ:

ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਨੋਵਲ ਚਿੰਨੀ ਉਰਫ ਬੱਬੂ ਵਾਲੀਆ, ਰਮਨਦੀਪ
ਸਿੰਘ ਉਰਫ ਕਾਲਾ ਪੁੱਤਰ ਓਮ ਪ੍ਰਕਾਸ਼, ਰਾਜਿੰਦਰ ਕੁਮਾਰ ਪੁੱਤਰ ਮੰਗਤ ਰਾੲ ੇ ਅਤ ੇ ਰਾਜ ਕੁਮਾਰ ਪੁੱਤਰ
ਅਮਰਨਾਥ ਵਾਸੀਆਨ ਮਾਨਸਾ ਨੂੰ ਦੋ ਐਕਟਿਵਾ ਸਕ ੂਟਰੀਆ ਨੰ:ਪੀਬੀ.31ਆਰ—0735 ਅਤ ੇ
ਨੰ:ਪੀਬੀ.31ਵੀ—8420 ਸਮੇਤ ਕਾਬ ੂ ਕਰਕੇ ਉਹਨਾਂ ਪਾਸੋਂ 11 ਬੋਤਲਾਂ ਸ਼ਰਾਬ ਮਾਰਕਾ ਫਸਟ ਚੁਆਇਸ
(ਹਰਿਆਣਾ) ਬਰਾਮਦ ਕੀਤੀ। ਮੁਲਜਿਮਾਂ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ
ਦਰਜ਼ ਕਰਵਾ ਕੇ ਬਰਾਮਦ ਮਾਲ ਅਤ ੇ ਦੋਨੋ ਸਕ ੂਟਰੀਆਂ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਇਸੇ ਤਰਾ
ਥਾਣਾ ਸਦਰ ਮਾਨਸਾ ਦੀ ਹੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਦਲਬਾਰਾ ਸਿੰਘ ਉਰਫ ਦਾਰੀ ਪੁੱਤਰ
ਗੱਜਣ ਸਿੰਘ ਵਾਸੀ ਨਰਿੰਦਰਪੁਰਾ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ। ਪੁਲਿਸ ਪਾਰਟੀ ਨੇ
ਰੇਡ ਕਰਕੇ ਮੁਲਜਿਮ ਨੂੰ ਸ਼ਰਾਬ ਨਜਾਇਜ ਕਸੀਦ ਕਰਦਿਆ ਮੌਕਾ ਤੇ ਕਾਬ ੂ ਕਰਕੇ 1 ਚਾਲੂ ਭੱਠੀ, 20 ਲੀਟਰ
ਲਾਹਣ ਅਤ ੇ 3 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ।

ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ
ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here