14 ਸਤੰਬਰ ਨੂੰ ਸਿਹਤ ਮੰਤਰੀ ਦੇ ਹਲਕੇ ਵਿੱਚ ਰੋਸ ਮਾਰਚ ਕਰਨ ਦੀਆਂ ਤਿਆਰੀਆਂ ਮੁਕੰਮਲ

0
20

ਮਾਨਸਾ, 11 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ) ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸਿਹਤ ਮੁਲਾਜ਼ਮਾਂ ਦੀਆਂ ਤਿੰਨ ਮੰਗਾਂ ਮਨਵਾਉਣ ਲਈ ਪਿਛਲੇ ਸਮੇਂ ਵਿੱਚ ਭੁੱਖ ਹੜਤਾਲਾਂ ਅਤੇ ਮੋਤੀ ਮਹਿਲ ਦਾ ਘਿਰਾਓ ਕੀਤਾ ਗਿਆ ਸੀ। ਇਸ ਉਪਰੰਤ 10 ਅਗਸਤ ਨੂੰ ਦਿੱਤੀ ਮੀਟਿੰਗ ਵਿੱਚ ਸਿਹਤ ਮੰਤਰੀ ਨੇ ਮਲਟੀਪਰਪਜ ਹੈਲਥ ਵਰਕਰ ਫੀਮੇਲ ਨੂੰ ਰੈਗੂਲਰ ਕਰਵਾਉਣ ਅਤੇ ਨਵ ਨਿਯੁਕਤ ਮਲਟੀਪਰਪਜ ਹੈਲਥ ਵਰਕਰ ਮੇਲ ਦਾ ਪਰਖ ਕਾਲ ਘਟਾਉਣ ਆਦਿ ਦਾ ਭਰੋਸਾ ਦਿਵਾਇਆ ਸੀ। ਪਰ ਉਹ ਇਸ ਗੱਲ ਤੇ ਖਰੇ ਨਹੀਂ ਉਤਰੇ। ਸਿਹਤ ਮੁਲਾਜ਼ਮਾਂ ਵਿੱਚ ਇਸ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਹੁਣ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਵੱਲੋਂ 14 ਸਤੰਬਰ ਨੂੰ ਸਿਹਤ ਮੰਤਰੀ ਦੇ ਵਿਧਾਨ ਸਭਾ ਹਲਕੇ ਵਿੱਚ ਜਾ ਕੇ ਰੋਸ ਮਾਰਚ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਸਬੰਧ ਵਿੱਚ ਅੱਜ ਮਾਨਸਾ ਵਿਖੇ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੀ ਇਕੱਤਰਤਾ ਹੋਈ ਜਿਸ ਵਿੱਚ 14 ਸਤੰਬਰ ਦੇ ਰੋਸ ਮਾਰਚ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ। ਇਸ ਮੌਕੇ ਸੰਘਰਸ਼ ਕਮੇਟੀ ਆਗੂ ਕੇਵਲ ਸਿੰਘ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਸਿਹਤ ਮੁਲਾਜ਼ਮ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ  ਦੇ ਹਲਕੇ ਮੁਹਾਲੀ ਦੇ ਪਿੰਡ ਪਿੰਡ ਵਿੱਚ ਰੋਸ ਮਾਰਚ ਕਰਕੇ ਸਿਹਤ ਮੰਤਰੀ ਅਤੇ ਪੰਜਾਬ ਸਰਕਾਰ ਦਾ ਮੁਲਾਜ਼ਮ ਮਾਰੂ ਚਿਹਰਾ ਨੰਗਾ ਕਰਨਗੇ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿੱਚ ਸਿਹਤ ਮੁਲਾਜ਼ਮ ਇਸ ਰੋਸ ਮਾਰਚ ਵਿੱਚ ਭਾਗ ਲੈਣ ਲਈ ਪਹੁੰਚ ਰਹੇ ਹਨ। ਇਸ ਮੌਕੇ  ਜਗਦੀਸ਼ ਸਿੰਘ ਪੱਖੋ, ਚਾਨਣ ਦੀਪ ਸਿੰਘ, ਸੰਜੀਵ ਕੁਮਾਰ, ਗੁਰਪ੍ਰੀਤ ਸਿੰਘ, ਚਰਨਜੀਤ ਕੌਰ, ਪੰਮੀ ਕੌਰ, ਸੁਮਨਪ੍ਰੀਤ ਕੌਰ ਆਦਿ ਸੰਘਰਸ਼ ਕਮੇਟੀ ਆਗੂ ਹਾਜ਼ਰ ਸਨ।

LEAVE A REPLY

Please enter your comment!
Please enter your name here