*15 ਅਕਤੂਬਰ ਨੂੰ ਪੈਣ ਵਾਲੀਆਂ ਵੋਟਾਂ ਨੂੰ ਬਗ਼ੈਰ ਕਿਸੇ ਪੱਖਪਾਤ ਤੋਂ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇ-ਆਬਜ਼ਰਵਰ*

0
47

ਮਾਨਸਾ, 09 ਅਕਤੂਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਪੰਚਾਇਤੀ ਚੋਣਾਂ 2024 ਦੇ ਮੱਦੇਨਜ਼ਰ ਮਾਨਸਾ ਜ਼ਿਲ੍ਹੇ ਵਿਖੇ ਨਿਯੁਕਤ ਆਬਜ਼ਰਵਰ ਕਮਿਸ਼ਨਰ ਜਲੰਧਰ ਡਵੀਜ਼ਨ ਸ਼੍ਰੀ ਪ੍ਰਦੀਪ ਕੁਮਾਰ ਆਈ.ਏ.ਐਸ. ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰ. ਕੁਲਵੰਤ ਸਿੰਘ ਆਈ.ਏ.ਐਸ. ਵੱਲੋਂ ਗ੍ਰਾਮ ਪੰਚਾਇਤ ਚੋਣਾਂ-2024 ਲਈ ਤਾਇਨਾਤ ਕੀਤੇ ਸਮੂਹ ਏ.ਆਰ.ਓਜ਼ ਨਾਲ ਮੀਟਿੰਗ ਕੀਤੀ ਗਈ।
ਇਸ ਦੌਰਾਨ ਆਬਜ਼ਰਵਰ ਸ੍ਰੀ ਪ੍ਰਦੀਪ ਕੁਮਾਰ ਨੇ ਕਿਹਾ ਕਿ 15 ਅਕਤੂਬਰ ਨੂੰ ਪੈਣ ਵਾਲੀਆਂ ਵੋਟਾਂ ਨੂੰ ਨਿਰਪੱਖ ਅਤੇ ਬਗ਼ੈਰ ਕਿਸੇ ਪੱਖਪਾਤ ਤੋਂ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ।
ਇਸ ਦੌਰਾਨ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਚੋਣਾਂ ਦੌਰਾਨ ਕਾਨੂੰਨ ਅਤੇ ਵਿਵਸਥਾ ਕਾਇਮ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕਿਸੇ ਵੀ ਵੋਟਰ ਨੂੰ ਕੋਈ ਵੀ ਸਮੱਸਿਆ ਪੇਸ਼ ਨਾ ਆਵੇ ਅਤੇ ਚੋਣਾਂ ਨਿਰਵਿਘਨ ਤਰੀਕੇ ਨਾਲ ਕਰਵਾਉਣ ਵਿਚ ਪੂਰਨ ਸਹਿਯੋਗ ਕੀਤਾ ਜਾਵੇ।
ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਸਮੁੱਚੇ ਚੋਣ ਅਮਲੇ ਦੀ ਇਹ ਜਿੰਮੇਵਾਰੀ ਹੈ ਕਿ ਵੋਟਰ ਆਪਣੀ ਵੋਟ ਨਿਰਵਿਘਨ ਤੇ ਸੁਖਾਲੇ ਢੰਗ ਨਾਲ ਪਾ ਕੇ ਜਾਵੇ। ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀ ਇਹ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਚੋਣ ਪ੍ਰਕਿਰਿਆ ਦੌਰਾਨ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।
ਇਸ ਮੌਕੇ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਆਕਾਸ਼ ਬਾਂਸਲ, ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here