*15 ਅਤੇ 16 ਫਰਵਰੀ ਨੂੰ ਲੱਗਣ ਵਾਲੇ ਜਨ-ਸੁਣਵਾਈ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਲੋਕ-ਡਿਪਟੀ ਕਮਿਸ਼ਨਰ*

0
37

ਮਾਨਸਾ, 11 ਫਰਵਰੀ (ਸਾਰਾ ਯਹਾਂ/  ਮੁੱਖ ਸੰਪਾਦਕ)  : ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ ਜ਼ਿਲ੍ਹਾ ਮਾਨਸਾ ਦੇ ਆਮ ਲੋਕਾਂ ਦੀ ਸਮੱਸਿਆਵਾਂ ਦੇ ਨਿਪਟਾਰੇ ਅਤੇ ਵਿਕਾਸ ਕਾਰਜ਼ਾਂ ਦੇ ਨਿਰੀਖਣ ਲਈ ਹਰੇਕ ਸਬ ਡਵੀਜ਼ਨ ਪੱਧਰ ’ਤੇ ਕਲਸਟਰ ਬਣਾ ਕੇ ਵਿਸ਼ੇਸ ਜਨ-ਸੁਣਵਾਈ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਹੋਰ ਸੁਖਾਲਾ ਕੀਤਾ ਜਾ ਸਕੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੋਰ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਫਰਵਰੀ ਨੂੰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਸਥਿਤ ਬੱਚਤ ਭਵਨ ਵਿਖੇ ਅਤੇ 16 ਫਰਵਰੀ 2023 ਨੂੰ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਝੁਨੀਰ ਵਿਖੇ ਸਵੇਰੇ 10 ਤੋਂ 02 ਵਜੇ ਤੱਕ ਜਨ-ਸੁਣਵਾਈ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਂਪ ਦੋਰਾਨ ਉਹ ਨਿੱਜੀ ਤੌਰ ’ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਹਾਜ਼ਰ ਰਹਿਣਗੇ।
ਸ੍ਰੀਮਤੀ ਬਲਦੀਪ ਕੌਰ ਨੇ ਕੈਂਪ ਦੌਰਾਨ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੇਂ ਨਾਲ ਨਿੱਜੀ ਤੌਰ ’ਤੇ ਹਾਜ਼ਰ ਰਹਿਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਹਰੇਕ ਕਲਸਟਰ ਲਈ ਪਹਿਲਾ ਤੋਂ ਕੈਂਪ ਦਾ ਸਥਾਨ ਅਤੇ ਸਮਾਂ ਨਿਰਧਾਰਤ ਕੀਤਾ ਗਿਆ ਹੈ, ਜਿਸਦੇ ਤਹਿਤ 15 ਦਿਨਾਂ ਬਾਅਦ ਸਮਰੱਥ ਅਧਿਕਾਰੀ ਵੱਲੋਂ ਕੈਂਪ ਲਗਾਕੇ ਲੋਕ ਮਸਲਿਆਂ ਦਾ ਹਲ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਵਿਧਾ ਲਈ ਲਗਾਏ ਜਾ ਰਹੇ ਜਨ ਸੁਣਵਾਈ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

NO COMMENTS