ਮਾਨਸਾ, 14 ਦਸੰਬਰ (ਸਾਰਾ ਯਹਾ / ਮੁੱਖ ਸੰਪਾਦਕ) : ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ 15 ਦਸੰਬਰ 2020 ਨੂੰ ਫਯੁਜ਼ਨ ਮਾਈਕਰੋ ਫਾਇਨਾਂਸ ਕੰਪਨੀ ਵੱਲੋਂ ਰਿਲੇਸ਼ਨਸ਼ਿਪ ਅਫ਼ਸਰ ਅਤੇ ਕੈਸ਼ੀਅਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ 12ਵੀਂ ਪਾਸ ਹੋਣੀ ਚਾਹੀਦੀ ਹੈ ਅਤੇ ਇਸ ਵਿੱਚ ਕੇਵਲ ਲੜਕੇ ਹੀ ਭਾਗ ਲੈ ਸਕਦੇ ਹਨ । ਉਨ੍ਹਾਂ ਦੱਸਿਆ ਕਿ ਉਮਰ ਸੀਮਾ 18 ਤੋਂ 30 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਤੰਦਰੁਸਤ ਹੋਣੇ ਚਾਹੀਦੇ ਹਨ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਚਾਹਵਾਨ ਪ੍ਰਾਰਥੀ ਆਪਣੇ ਅਸਲ ਸਰਟੀਫਿਕੇਟ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਵਿਖੇ ਪਹੁੰਚਣ। ਉਨ੍ਹਾਂ ਦੱਸਿਆ ਕਿ ਇੰਟਰਵਿਊ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਇਸ ਕੈਂਪ ਵਿੱਚ ਅਸਾਮੀਆਂ ਦੀ ਗਿਣਤੀ 30 ਹੈ ਅਤੇ ਤਨਖ਼ਾਹ 14000/- ਦੇ ਕਰੀਬ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।