*15 ਮੁੱਕਦਮੇ ਦਰਜ ਕਰਕੇ 16 ਵਿਅਕਤੀਆਂ ਨੂੰ ਕਾਬੂ ਕਰਕੇ 22350 ਨਸ਼ੀਲੀਆਂ ਗੋਲੀਆਂ,21 ਗ੍ਰਾਂਮ ਚਿੱਟਾ,4 ਕਿਲੋਗ੍ਰਾਂਮ ਭੁੱਕੀ ਚੂਰਾ ਪੋਸਤ ਅਤੇ 555 ਸਿਗਨੇਚਰ ਕੈਪਸੂਲ ਕੀਤੇ*

0
99

ਮਾਨਸਾ 07-12-23 (ਸਾਰਾ ਯਹਾਂ/ਮੁੱਖ ਸੰਪਾਦਕ):

ਡਾ. ਨਾਨਕ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋੲ ੇ ਦੱਸਿਆ ਗਿਆ ਹੈ ਮਾਨਯੋਗ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਮਾਨਯੋਗ ਭਗਵੰਤ ਸਿੰਘ ਮਾਨ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ,ਆਈ.ਪੀ.ਐਸ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਨੂੰ ਨਸ਼ਾ
ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ (ਗ਼ੲਰੋ ਠੋਲੲਰੳਨਚੲ) ਦੀ ਨੀਤੀ ਅਪਨਾਈ ਗਈ ਹੈ।ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ ਆਈ.ਪੀ.ਐਸ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਜੀ ਦੀ ਨਿਗਰਾਨੀ ਹੇਠ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਇਸੇ ਮੁਹਿੰਮ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਭੀਖੀ ਦੇ ਥਾਣੇਦਾਰ ਕੇਵਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਜਗਤਾਰ ਸਿੰਘ ਪੁੱਤਰ ਰੂਪ ਸਿੰਘ ਵਾਸੀ ਸਮਾਓ ਨੂੰ ਕਾਬੂ ਕਰਕੇ ਉਸ ਪਾਸੋਂ 22300 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਪਰ ਥਾਣਾ ਭੀਖੀ ਵਿਖੇ ਮੁਕ ੱਦਮਾ ਨੰਬਰ 278 ਮਿਤੀ 6-12-23 ਅ/ਧ 22,29/61/85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਰਜਿਸਟਰ ਕਰਵਾਇਆ ਗਿਆ ਹੈ।ਥਾਣਾ ਜੋਗਾ ਦੇ ਸ:ਥ ਪਾਲਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਮੇਵਾ ਸਿੰਘ ਪੁੱਤਰ ਦੇਵ ਸਿੰਘ ਵਾਸੀ ਜੋਗਾ ਨੂੰ ਕਾਬੂ ਕਰਕੇ ਉਸ ਪਾਸੋਂ 4 ਕਿਲੋਗ੍ਰਾਂਮ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਪਰ ਥਾਣਾ ਜੋਗਾ ਵਿਖੇ ਮੁਕੱਦਮਾ ਨੰਬਰ 141 ਮਿਤੀ 6-12-23 ਅ/ਧ 15/61/85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਰਜਿਸਟਰ ਕਰਵਾਇਆ ਗਿਆ ਹੈ।ਥਾਣਾ ਸਦਰ ਮਾਨਸਾ ਦੇ ਸ:ਥ: ਕੁਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਪਰਦੀਪ ਸਿੰਘ ਪੁੱਤਰ ਫਤਿਹ ਸਿੰਘ ਵਾਸੀ ਮਲਕਪੁਰ ਖਿਆਲਾ ਨੂੰ ਕਾਬ ੂ ਕਰਕੇ ਉਸ ਪਾਸੋਂ 10 ਗ੍ਰਾਂਮ ਹੈਰੋਇਨ(ਚਿੱਟਾ) ਬਰਾਮਦ ਹੋਣ ਪਰ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਨੰਬਰ 384 ਮਿਤੀ 6-12- 23 ਅ/ਧ 21,25/61/85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਰਜਿਸਟਰ ਕਰਵਾਇਆ ਗਿਆ ਹੈ।ਥਾਣਾ ਸਰਦੂਲਗੜ੍ਹ ਦੇ ਲੇਡੀ/ਥਾਣੇਦਾਰ ਗਗਨਦੀਪ ਕੌਰ ਸਮੇਤ ਪੁਲਿਸ ਪਾਰਟੀ ਵੱਲੋਂ ਕ੍ਰਿਸਨ ਕੁਮਾਰ ਪੁੱਤਰ ਬਸੰਤ ਲਾਲ ਵਾਸੀ ਰੋਹਣ ਜਿਲ੍ਹਾ ਸਰਸਾ (ਹਰਿਆਣਾ) ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਂਮ ਹੈਰੋਇਨ(ਚਿੱਟਾ) ਬਰਾਮਦ ਹੋਣ ਪਰ ਥਾਣਾ

ਸਰਦੂਲਗੜ੍ਹ ਵਿਖੇ ਮੁਕ ੱਦਮਾ ਨੰਬਰ 258 ਮਿਤੀ 6-12-23 ਅ/ਧ 21ਬੀ/61/85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਰਜਿਸਟਰ ਕਰਵਾਇਆ ਗਿਆ ਹੈ।ਥਾਣਾ ਸਿਟੀ ਬੁਢਲਾਡਾ ਦੇ ਸ:ਥ: ਗੁਰਮੇਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਮਨਦੀਪ ਸਿੰਘ ਉਰਫ ਲੱਕੀ ਪੁੱਤਰ ਜਤਿੰਦਰਪਾਲ ਸਿੰਘ ਵਾਸੀ ਬੁਢਲਾਡਾ,ਸੁਭਾਸ ਰਾਮ ਪੱਤਰ ਓਮ ਪ੍ਰਕਾਸ ਵਾਸੀ ਬੁਢਲਾਡਾ ਨੂੰ ਕਾਬ ੂ ਕਰਕੇ ਉਹਨਾਂ ਪਾਸੋਂ 6 ਗ੍ਰਾਂਮ ਹੈਰੋਇਨ(ਚਿੱਟਾ) ਬਰਾਮਦ ਹੋਣ ਪਰ ਥਾਣਾ ਸਿਟੀ ਬੁਢਲਾਡਾ ਵਿਖੇ ਮੁਕ ੱਦਮਾ ਨੰਬਰ 254 ਮਿਤੀ 6-12-23 ਅ/ਧ 21ਬੀ,61/85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਰਜਿਸਟਰ ਕਰਵਾਇਆ ਗਿਆ ਹੈ।ਥਾਣਾ ਭੀਖੀ ਦੇ ਲੇਡੀ/ਥਾਣੇਦਾਰ ਪਰਮਜੀਤ ਕੌਰ ਸਮੇਤ ਪੁਲਿਸ ਪਾਰਟੀ ਵੱਲੋਂ ਲੱਖੋ ਕੌਰ ਪਤਨੀ ਜੈਲਾ ਸਿੰਘ ਵਾਸੀ ਭੀਖੀ ਨੂੰ ਕਾਬ ੂ ਕਰਕੇ ਉਸ ਪਾਸੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਪਰ ਥਾਣਾ ਭੀਖੀ ਵਿਖੇ ਮੁਕ ੱਦਮਾ ਨੰਬਰ 276 ਮਿਤੀ 6-12-23 ਅ/ਧ 22/61/85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਰਜਿਸਟਰ ਕਰਵਾਇਆ ਗਿਆ ਹੈ।

ਆਬਕਾਰੀ ਐਕਟ ਤਹਿਤ 2 ਮੁਕ ੱਦਮੇ ਦਰਜ ਕਰਕੇ 2 ਵਿਅਕਤੀਆਂ ਨੂੰ ਕਾਬੂ ਕਰਕੇ 18 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਮਾਰਕਾ (ਸਾਹੀ)ਅਤੇ 150 ਲੀਟਰ ਲਾਹਣ ਦੀ ਬਰਾਮਦਗੀ ਕੀਤੀ ਗਈ ਹੈ।ਇਸੇ ਤਰ੍ਹਾਂ ਹੀ ਅ/ਧ 188 ਹਿੰ:ਦੰ: ਤਹਿਤ 9 ਮੁਕ ੱਦਮੇ ਵੱਖ-ਵੱਖ ਥਾਣਿਆਂ ਵਿੱਚ ਦਰਜ ਕਰਕੇ 9 ਵਿਅਕਤੀਆਂ ਨੂੰ ਕਾਬੂ ਕਰਕੇ 555 ਸਿਗਨੇਚਰ ਕੈਪਸੂਲ ਦੀ ਬਰਾਮਦਗੀ ਕੀਤੀ ਗਈ ਹੈ। ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤ ੇ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਅਤ ੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ
ਲਈ ਵੀ ਇਸੇ ਤਰ੍ਹਾ ਹੀ ਜਾਰੀ ਰੱਖਿਆ ਜਾਵੇਗਾ।

NO COMMENTS