
ਮਾਨਸਾ, 15 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ): ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰ ਜਿੰਨ੍ਹਾਂ ਵਿਚ ਸਰਕਾਰੀ ਹਸਪਤਾਲ, ਸਬ ਸੈਂਟਰ ਸੀ.ਐਚ.ਸੀ ਅਤੇ ਪੀ.ਐਚ.ਸੀ, ਵਿਚ ਓ.ਪੀ.ਡੀ. ਦਾ ਸਮਾਂ ਜੋ ਕਿ ਪਹਿਲਾਂ ਸਵੇਰੇ 9 ਵਜੇ ਤੋਂ 3 ਵਜੇ ਤੱਕ ਸੀ, ਹੁਣ ਗਰਮੀਆਂ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਬਦਲ ਕੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ 15 ਅਕਤੂਬਰ 2020 ਤੱਕ ਓ.ਪੀ.ਡੀ. ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਿਹਤ ਸੇਵਾਵਾ ਲੈਣ ਲਈ ਲੋਕ ਇਸ ਸਮੇਂ ਅਨੁਸਾਰ ਸਰਕਾਰੀ ਸਿਹਤ ਕੇਂਦਰਾਂ ਵਿਚ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਪਹਿਲਾਂ ਦੀ ਤਰਾਂ ਹੀ ਜਾਰੀ ਰਹਿਣਗੀਆਂ।
