*16 ਫਰਵਰੀ ਦੇ ਭਾਰਤ ਬੰਦ ਦੇ ਮੱਦੇਨਜ਼ਰ ਬੋਰਡ ਪ੍ਰੀਖਿਆ ਮੁਲਤਵੀ ਕੀਤੀ ਜਾਵੇ ਡੀ.ਟੀ. ਐਫ.*

0
37

ਮਾਨਸਾ 10 ਫਰਵਰੀ(ਸਾਰਾ ਯਹਾਂ/ਮੁੱਖ ਸੰਪਾਦਕ)ਭਾਰਤ ਭਰ ਦੀਆਂ ਟਰੇਡ ਯੂਨੀਅਨਾਂ,  ਜਮਹੂਰੀ ਜਥੇਬੰਦੀਆਂ, ਸੰਯੁਕਤ ਕਿਸਾਨ ਮੋਰਚੇ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ,16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਭਰਵਾਂ ਸਹਿਯੋਗ ਦਿੱਤਾ ਜਾਵੇਗਾ, ਜੱਥੇਬੰਦੀ ਦੇ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ  ਸੂਬਾ ਸਕੱਤਰ ਬਲਬੀਰ ਲੋਂਗੋਵਾਲ ਦੀ ਅਗਵਾਈ ਵਿੱਚ ਜਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਜਿਲ੍ਹਾ ਸਕੱਤਰ ਹਰਜਿੰਦਰ ਅਨੂਪਗੜ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਸਿੱਖਿਆ ,ਸਿਹਤ     ਟਰਾਂਸਪੋਰਟ ਅਤੇ ਹੋਰ ਜਨਤਕ ਖੇਤਰ ਦੇ ਅਦਾਰਿਆਂ ਦਾ ਤੇਜ਼ੀ ਨਾਲ ਨਿੱਜੀਕਰਨ ਕਰਦਿਆਂ ਇਨ੍ਹਾਂ ਵਿਭਾਗਾਂ ਵਿਚ ਠੇਕਾ ਪ੍ਰਣਾਲੀ ਅਤੇ ਆਊਟ ਸੋਰਸਿੰਗ ਪ੍ਰਣਾਲੀ ਨੂੰ ਲਾਗੂ ਕੀਤਾ  ਜਾ ਰਿਹਾ ਹੈ। ਕਿਰਤ ਕਾਨੂੰਨਾਂ ਵਿੱਚ ਸੋਧਾਂ ਕਰਕੇ ਮਜ਼ਦੂਰ ਵਰਗ ਦੇ ਜੱਥੇਬੰਦ ਹੋਣ, ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰਨ ਦੇ ਹੱਕ ਖੋਹ ਕੇ ਕੰਮ ਦੇ ਘੰਟੇ ਵਧਾ ਦਿੱਤੇ ਗਏ ਹਨ। ਮੁਲਾਜ਼ਮਾਂ ਦੇ ਬੁਢਾਪੇ ਦੀ ਡੰਗੋਰੀ ਪੁਰਾਣੀ ਪੈਨਸ਼ਨ ਖੋਹ ਕੇ ਕਾਰਪੋਰੇਟ ਪੱਖੀ ਨਵੀਂ ਪੈਠਸਨ ਪ੍ਰਣਾਲੀ ਨੂੰ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਭਾਜਪਾ ਸਰਕਾਰ ਦੀ ਪਿਛਲੇ ਦਸ ਸਾਲਾਂ ਦੀ ਕਾਰਗੁਜਾਰੀ ਤੇ ਸੁਆਲ ਕਰਦਿਆਂ ਕਿਹਾ ਕਿ ਨੋਟਬੰਦੀ ਦੌਰਾਨ ਕਿੰਨਾ ਕਾਲ਼ਾ ਧਨ ਚਿੱਟਾ ਹੋਇਆ, ਕਿੰਨੇ ਲੋਕਾਂ ਨੂੰ ਰੁਜ਼ਗਾਰ ਮਿਲਿਆਂ, ਕਿੰਨਾ ਭੁੱਖਮਰੀ ਅਤੇ ਕਾਲਾਬਜ਼ਾਰੀ ਨੂੰ ਖ਼ਤਮ ਕੀਤਾ ਗਿਆ ਜੱਥੇਬੰਦੀ ਦੇ  ਸੀਨੀਅਰ ਆਗੂਆਂ ਗੁਰਤੇਜ ਉਭਾ, ਰਾਜਵਿੰਦਰ ਬੈਹਣੀਵਾਲ ਅਤੇ ਨਵਜੋਸ਼ ਸਪੋਲੀਆ ਨੇ ਭਾਰਤ ਬੰਦ ਦੀ ਪੂਰਨ ਹਮਾਇਤ ਕਰਦਿਆਂ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਦਸਵੀਂ ਜਮਾਤ ਦਾ ਬੋਰਡ  ਦਾ ਪੇਪਰ  ਅੱਗੇ ਪਾਉਂਣ ਦੀ ਮੰਗ ਕੀਤੀ। ਗੁਰਪ੍ਰੀਤ ਭੀਖੀ, ਗੁਰਬਚਨ ਹੀਰੇਵਾਲਾ,ਆਗੂਆਂ ਨੇ ਕਿਹਾ  ਬੰਦ ਹੋਣ ਕਾਰਨ ਵਿਦਿਆਰਥੀਆਂ ਅਤੇ ਪੇਪਰ ਲੈਣ ਵਾਲੇ ਸਟਾਫ ਦੀ ਖੱਜਲ ਖ਼ੁਆਰੀ ਵਧੇਗੀ। ਇਸ ਲਈ ਇਸ ਦਿਨ ਹੋਣ ਵਾਲੇ ਪੇਪਰ ਨੂੰ ਅੱਗੇ ਪਾਇਆਂ ਜਾਵੇ|
ਇਸ ਮੌਕੇ ਨਿਧਾਨ ਸਿੰਘ, ਅਮ੍ਰਿਤਪਾਲ ਸਿੰਘ, ਸ਼ਿੰਗਾਰਾ ਸਿੰਘ, ਚਰਨਪਾਲ ਸਿੰਘ, ਹਰਫੂਲ ਬੋਹਾ, ਜਸਵਿੰਦਰ ਸਿੰਘ, ਤਰਸੇਮ ਬੋੜਾਵਾਲ, ਜਗਦੇਵ ਸਿੰਘ, ਸੁਖਚੈਨ ਸਿੰਘ, ਰਾਜਿੰਦਰਪਾਲ ਸਿੰਘ ਆਦਿ ਆਗੂ ਹਾਜ਼ਰ ਸਨ |

NO COMMENTS