*16 ਫਰਵਰੀ ਨੂੰ ਭਾਰਤ ਬੰਦ ਨੂੰ ਸਫ਼ਲ ਲਈ ਮੈਡੀਕਲ ਪ੍ਰੈਕਟੀਸ਼ਨਰਜ਼ ਅਸੋਸੀਏਸ਼ਨ ਪੰਜਾਬ ਵੱਲੋਂ ਡਟਵੀਂ ਹਮਾਇਤ*

0
388

ਮਾਨਸਾ 12 ਫਰਵਰੀ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਮੈਡੀਕਲ ਪ੍ਰੈਕਟੀਸ਼ਨਰਜ਼ ਅਸੋਸੀਏਸ਼ਨ ਪੰਜਾਬ ਦੇ ਸੂਬਾ ਪਰਧਾਨ ਧੰਨਾ ਮੱਲ ਗੋਇਲ , ਸੂਬਾ ਸਕੱਤਰ ਗੁਰਮੇਲ ਸਿੰਘ ਮਾਛੀਕੇ , ਸੂਬਾ ਕੈਸੀਅਰ ਐਚ ਐਸ ਰਾਣੂ , ਸੂਬਾ ਸਰਪਰਸਤ ਸੁਰਜੀਤ ਸਿੰਘ ਲੁਧਿਆਣਾ , ਸੂਬਾ ਚੇਅਰਮੈਨ ਦਿਲਦਾਰ ਸਿੰਘ ਚਹਿਲ ਅਤੇ ਸੂਬਾ ਐਡਵਾਈਜ਼ਰ ਜਸਵਿੰਦਰ ਸਿੰਘ ਭੋਗਲ ਨੇ ਇੱਕ ਪਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਅਤੇ ਕੇਦਰੀ ਟਰੇਡ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ 16 ਫਰਵਰੀ ਨੂੰ ਭਾਰਤ ਬੰਦ ਨੂੰ ਸਫ਼ਲ ਕਰਨ ਲਈ ਮੈਡੀਕਲ ਪ੍ਰੈਕਟੀਸ਼ਨਰਜ਼ ਅਸੋਸੀਏਸ਼ਨ ਪੰਜਾਬ ਡਟਵੀਂ ਹਮਾਇਤ ਕਰਦੀ ਹੈ। ਜਥੇਬੰਦੀ ਭਾਰਤ ਬੰਦ ਨੂੰ ਸਫ਼ਲ ਕਰਨ ਲਈ ਵੱਡੀ ਪੱਧਰ ਤੇ ਸਹਿਯੋਗ ਕਰੇਗੀ।ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਪਬਲਿਕ ਅਤੇ ਅਹਿਮ ਅਦਾਰੇ ਰੇਲਵੇ , ਏਅਰਲਾਈਨ ,ਬੰਦਰਗਾਹਾਂ ਆਦਿ ਇੱਕ ਇੱਕ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਵੇਚ ਰਹੀ ਹੈ। ਕਿਸਾਨ ਮੋਰਚੇ ਦੌਰਾਨ ਮੰਨੀਆਂ ਮੰਗਾ ਨੂੰ ਲਾਗੂ ਨਹੀਂ ਕਰ ਰਹੀ ਅਤੇ ਕਿਰਤ ਕਾਨੂੰਨਾਂ ਨੂੰ ਚਾਰ ਕੋਡਾਂ ਵਿੱਚ ਬਦਲ ਕੇ ਇਤਿਹਾਸ ਨੂੰ ਪਿਛਲ ਮੋੜਾ ਦਿੱਤਾ ਜਾ ਰਿਹਾ ਹੈ ਲੋਕਾਂ ਕੋਲੋਂ ਸਿਹਤ ਸਿੱਖਿਆ ਅਤੇ ਰੁਜ਼ਗਾਰ ਨੂੰ ਖੋਹਿਆ ਜਾ ਰਿਹਾ ਹੈ ਦੇਸ਼ ਵਿੱਚ ਪਿਛਲੇ ਲੰਮੇ ਸਮੇਂ ਤੋਂ ਸ਼ਹਿਰੀ ਗਰੀਬ ਬਸਤੀਆਂ ਅਤੇ ਪਿੰਡਾਂ ਅੰਦਰ ਮੁੱਢਲੀਆਂ ਸਿਹਤ ਸੇਵਾਵਾਂ ਦੇ ਰਹੇ ਮੈਡੀਕਲ ਪ੍ਰੈਕਟੀਸ਼ਨਰਾਂ ਦੇ ਕਿੱਤੇ ਨੂੰ ਬੰਦ ਕਰਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿੰਨਾਂ ਨੂੰ ਭਾਰਤ ਦੇ ਮਿਹਨਤ ਕਸ ਲੋਕ ਕਦੇ ਬਰਦਾਸ਼ਤ ਨਹੀਂ ਕਰਨਗੇ। ਉਹਨਾਂ ਸਮੂਹ ਮੈਡੀਕਲ ਪ੍ਰੈਕਟੀਸ਼ਨਰਾਂ ਅਤੇ ਜੁਝਾਰੂ ਲੋਕਾਂ ਨੂੰ ਅਪੀਲ ਕੀਤੀ ਕੀ ਵੱਧ ਤੋਂ ਵੱਧ ਭਾਰਤ ਬੰਦ ਨੂੰ ਸਫ਼ਲ ਕਰਨ ਲਈ ਇਲਾਕੇ ਪੱਧਰ ਦੀਆਂ ਮੁਹਿੰਮਾਂ ਦਾ ਹਿੱਸਾ ਬਨਣ ਅਤੇ ਇਲਾਕਾ ਪੱਧਰੀ ਪਰੋਗਰਾਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ।

NO COMMENTS