*16 ਸਤੰਬਰ ਨੂੰ ਲੱਗਣ ਵਾਲੇ ਕੋਵਿਡ ਮੈਗਾ ਟੀਕਾਕਰਨ ਕੈਂਪਾਂ ਲਈ 120 ਟੀਮਾਂ ਦਾ ਗਠਨ: ਡਿਪਟੀ ਕਮਿਸ਼ਨਰ ਮਾਨਸਾ*

0
22

ਮਾਨਸਾ, 15 ਸਤੰਬਰ (ਸਾਰਾ ਯਹਾਂ/ਹਿਤੇਸ਼ ਸ਼ਰਮਾ): ਜ਼ਿਲ੍ਹਾ ਮਾਨਸਾ ਵਿਖੇ 16 ਸਤੰਬਰ ਨੂੰ ਕੋਵਿਡ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ ਜਿਸ ਦਾ ਲਾਭ 18 ਸਾਲ ਤੋਂ ਵੱਧ ਉਮਰ ਦੇ ਉਨ੍ਹਾਂ ਨਾਗਰਿਕਾਂ ਨੂੰ ਜ਼ਰੂਰ ਲੈਣਾ ਚਾਹੀਦਾ ਹੈ ਜਿਨ੍ਹਾਂ ਨੇ ਹਾਲੇ ਤੱਕ ਕੋਰੋਨਾ ਤੋਂ ਬਚਾਅ ਲਈ ਪਹਿਲੀ ਜਾਂ ਦੂਜੀ ਡੋਜ਼ ਨਹੀਂ ਲਗਵਾਈ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟੀਕਾਕਰਨ ਦੇ ਕਾਰਜ ਨੂੰ ਨੇਪਰੇ ਚੜ੍ਹਾਉਣ ਹਿਤ ਜ਼ਿਲ੍ਹੇ ਵਿੱਚ 120 ਟੀਮਾਂ ਦੀ ਤਾਇਨਾਤੀ ਕੀਤੀ ਗਈ ਹੈ ਅਤੇ ਮਿਤੀ 16 ਸਤੰਬਰ ਨੂੰ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਸਬ ਸੈਂਟਰਾਂ, ਪ੍ਰਾਇਮਰੀ ਸਿਹਤ ਕੇਂਦਰਾਂ ਤੇ ਸੀ.ਐਚ.ਸੀ ਦੇ ਨਾਲ ਨਾਲ ਧਾਰਮਿਕ ਸਥਾਨਾਂ ਵਿਖੇ ਵੀ ਟੀਕਾਕਰਨ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਯੋਗ ਨਾਗਰਿਕ ਟੀਕਾਕਰਨ ਤੋਂ ਵਾਂਝਾ ਨਾ ਰਹੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਨਨੀ ਸ਼ਿਸ਼ੂ ਸੁਰਕਸ਼ਾ ਯੋਜਨਾ, ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ, ਮੁੱਖ ਮੰਤਰੀ ਕੈਂਸਰ ਰਿਲੀਫ਼ ਫੰਡ, ਮੁੱਖ ਮੰਤਰੀ ਹੈਪੇਟਾਈਟਸ-ਸੀ ਰਿਲੀਫ਼ ਫੰਡ, ਲੈਪਰੋਸੀ ਇਰੈਡੀਕੇਸ਼ਨ ਪ੍ਰੋਗਰਾਮ, ਜਨਨੀ ਸੁਰੱਖਿਆ ਯੋਜਨਾ ਆਦਿ ਕੇਂਦਰ ਤੇ ਸੂਬਾ ਸਰਕਾਰ ਦੀਆਂ ਸਿਹਤ ਯੋਜਨਾਵਾਂ ਨੂੰ ਜ਼ਿਲ੍ਹਾ ਮਾਨਸਾ ਵਿਖੇ ਲਾਗੂ ਕਰਨ ਅਤੇ ਯੋਗ ਲਾਭਪਾਤਰੀਆਂ ਨੂੰ ਲਾਭ ਮੁਹੱਈਆ ਕਰਵਾਉਣ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਤੋਂ ਬਚਾਅ ਦੇ ਨਾਲ ਨਾਲ ਨੈਸ਼ਨਲ ਵੈਕਟਰ ਬੋਰਨ ਡਿਜ਼ੀਜ਼ ਪ੍ਰੋਗਰਾਮ ਦੇ ਅਧੀਨ ਜ਼ਿਲ੍ਹਾ ਵਾਸੀਆਂ ਨੂੰ ਡੇਂਗੂ, ਮਲੇਰੀਆ, ਚਿਕਨਗੁਨੀਆ ਆਦਿ ਬਿਮਾਰੀਆਂ ਬਾਰੇ ਵੀ ਚੌਕਸ ਰੱਖਿਆ ਜਾਵੇ ਤੇ ਸਾਫ਼ ਸਫ਼ਾਈ ਲਈ ਪ੍ਰੇਰਿਆ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲਾਂ ਤੇ ਸਿਹਤ ਸੰਸਥਾਵਾਂ ਵਿਖੇ ਸਾਫ਼ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਸਮੇਂ ਸਮੇਂ ’ਤੇ ਜਨਤਕ ਸਥਾਨਾਂ ’ਤੇ ਚੈਕਿੰਗ ਅਭਿਆਨ ਚਲਾ ਕੇ ਡੇਂਗੂ ਸਮੇਤ ਹੋਰ ਅਜਿਹੀਆਂ ਬਿਮਾਰੀਆਂ ਦੀ ਰੋਕਥਾਮ ਲਈ ਢੁਕਵੇਂ ਕਦਮ ਪੁੱਟੇ ਜਾਣ। ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਹਿਤਿੰਦਰ ਕੌਰ ਸਮੇਤ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਵੀ ਮੌਜੂਦ ਸਨ

LEAVE A REPLY

Please enter your comment!
Please enter your name here