ਮਾਨਸਾ, 09 ਫਰਵਰੀ (ਸਾਰਾ ਯਹਾਂ/ ਮੁੱਖ ਸੰਪਾਦਕ ) : ਜ਼ਿਲਾ ਮੈਜਿਸਟ੍ਰੇਟ ਸ਼੍ਰੀ ਮਹਿੰਦਰ ਪਾਲ ਨੇ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਪ੍ਰਾਪਤ ਪੱਤਰ ਦੀ ਰੋਸ਼ਨੀ ਵਿੱਚ ਅਤੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 (ਸੀ) ਵਿੱਚ ਕੀਤੀ ਗਈ ਕਾਨੂੰਨੀ ਵਿਵਸਥਾ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 (1) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਮਾਨਸਾ ਦੀ ਹਦੂਦ ਅੰਦਰ 18 ਫਰਵਰੀ ਨੂੰ ਸ਼ਾਮ 06 ਵਜੇ ਤੋਂ 20 ਫਰਵਰੀ ਨੂੰ ਪੋਿਗ ਦਾ ਕੰਮ ਮੁਕੰਮਲ ਹੋਣ ਤੱਕ ਅਤੇ 10 ਮਾਰਚ 2022 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਡਰਾਈ ਡੇਅ ਘੋਸ਼ਿਤ ਕੀਤਾ ਹੈ। ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਕਿਸੇ ਵੀ ਪ੍ਰਕਾਰ ਦੇ ਨਸ਼ੀਲੇ ਪਦਾਰਥ ਵੇਚਣ, ਸ਼ਰਾਬ ਸਟੋਰ ਕਰਨ ਅਤੇ ਵੇਚਣ ’ਤੇ ਪੂਰਨ ਤੌਰ ’ਤੇ ਰੋਕ ਲਗਾਈ ਜਾਂਦੀ ਹੈ। ਉਨਾਂ ਕਿਹਾ ਕਿ ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ, ਜਿੱਥੇ ਸ਼ਰਾਬ ਪੀਣ ਅਤੇ ਵੇਚਣ ਦੀ ਕਾਨੂੰਨੀ ਇਜਾਜ਼ਤ ਹੈ, ’ਤੇ ਵੀ ਪੂਰਨ ਤੌਰ ’ਤੇ ਲਾਗੂ ਹੋਣਗੇੇ। ਉਨਾਂ ਕਿਹਾ ਕਿ ਜੇਕਰ ਕਿਸੇ ਕਾਰਨ ਕਿਸੇ ਬੂਥ ’ਤੇ ਮੁੜ ਪੋਿਗ ਹੁੰਦੀ ਹੈ ਤਾਂ ਉਸ ਸੂਰਤ ਵਿੱਚ ਇਹ ਹੁਕਮ ਉਸੇ ਇਲਾਕੇ ’ਤੇ ਲਾਗੂ ਰਹੇਗਾ। ਜ਼ਿਲਾ ਮੈਜਿਸਟ੍ਰੇਟ ਨੇ ਹੁਕਮ ਵਿੱਚ ਕਿਹਾ ਕਿ 20 ਫਰਵਰੀ ਨੂੰ ਪੰਜਾਬ ਵਿਧਾਨ ਸਭਾ-2022 ਦੀਆਂ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਚੋਣਾਂ ਦੀ ਗਿਣਤੀ 10 ਮਾਰਚ 2022 ਨੂੰ ਹੋਣੀ ਹੈ। ਉਨਾਂ ਕਿਹਾ ਕਿ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 (ਸੀ) ਵਿੱਚ ਕਾਨੂੰਨੀ ਵਿਵਸਥਾ ਹੈ ਕਿ ਪੋਿਗ ਤੋਂ 48 ਘੰਟੇ ਪਹਿਲਾਂ ਅਤੇ ਗਿਣਤੀ ਵਾਲੇ ਦਿਨ ਡਰਾਈ ਡੇਅ ਘੋਸ਼ਿਤ ਕੀਤਾ ਜਾਣਾ ਹੁੰਦਾ ਹੈ ਅਤੇ ਕਿਸੇ ਵੀ ਪ੍ਰਕਾਰ ਦੇ ਨਸ਼ੀਲੇ ਪਦਾਰਥ ਵੇਚਣ, ਸ਼ਰਾਬ ਸਟੋਰ ਕਰਨ ਅਤੇ ਵੇਚਣ ’ਤੇ ਪੂਰਨ ਤੌਰ ’ਤੇ ਮਨਾਹੀ ਹੈ।