ਮਾਨਸਾ, 12 ਨਵੰਬਰ (ਸਾਰਾ ਯਹਾ / ਮੁੱਖ ਸੰਪਾਦਕ) : ਵਿਧਾਨ ਸਭਾ ਹਲਕਾ ਸਰਦੂਗੜ੍ਹ ਦੇ ਚੋਣਕਾਰ ਰਜਿਸ਼ਟਰੇਸ਼ਨ ਅਫਸਰ—ਕਮ—ਉਪ ਮੰਡਲ ਮੈਜਿਸਟਰੇਟ ਸ਼੍ਰੀਮਤੀ ਸਰਬਜੀਤ ਕੌਰ ਵਲੋਂ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ 1.1.2021 ਨੂੰ ਯੋਗਤਾ ਅਧਾਰ ਮੰਨ ਕੇ 16.11.2020 ਤੋਂ ਮਿਤੀ 15.12.2020 ਤੱਕ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਪ੍ਰੋਗਰਾਮ ਸਬੰਧੀ ਸੈਕਟਰ ਅਧਿਕਾਰੀਆਂ ਅਤੇ ਬੀ.ਐਲ.ਓਜ਼ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਸਮੂਹ ਬੀ.ਐਲ.ਓਜ਼ ਨੂੰ ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਨੂੰ ਕਾਮਯਾਬ ਬਣਾਉਣ ਲਈ ਉਤਸ਼ਾਹਤ ਕੀਤਾ ਗਿਆ। ਉਨ੍ਹਾਂ ਵੱਲੋਂ ਸਮੂਹ ਬੀ.ਐਲ.ਓਜ਼ ਨੂੰ 18 ਸਾਲ ਪੂਰੇ ਕਰਨ ਵਾਲੇ ਨੌਜਵਾਨਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਨ ਅਤੇ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਦੀ ਹਦਾਇਤ ਕੀਤੀ ਗਈ।ਉਹਨਾਂ ਬੀ.ਐਲ.ਓਜ਼ ਨੂੰ ਟਰਾਂਸਜੈਂਡਰ, ਅਪੰਗ ਵਿਅਕਤੀਆਂ, ਐਨ.ਆਰ.ਆਈਜ਼ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਉਣ ਲਈ ਉਪਰਾਲੇ ਕਰਨ ਲਈ ਵੀ ਕਿਹਾ। ਸ਼੍ਰੀਮਤੀ ਸਰਬਜੀਤ ਕੌਰ ਵਲੋਂ 21,22 ਨਵੰਬਰ 2020 ਅਤੇ 5,6 ਦਸੰਬਰ 2020 ਨੂੰ ਚੋਣ ਕਮਿਸ਼ਨ ਦੇ ਦਿਸ਼ਾਂ—ਨਿਰਦੇਸ਼ਾਂ ਅਨੁਸਾਰ ਸਪੈਸ਼ਲ ਕੈਂਪ ਤਹਿਤ ਸਮੂਹ ਬੀ.ਐਲ.ੳਜ਼ ਨੂੰ ਆਪਣੇ—ਆਪਣੇ ਬੂਥਾਂ ਉਪਰ ਹਾਜ਼ਰੀ ਲਾਜ਼ਮੀ ਬਣਾਉਣ ਦੀ ਵੀ ਹਦਾਇਤ ਕੀਤੀ ਗਈ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸੈਕਟਰ ਅਫ਼ਸਰ ਅਤੇ ਬੀ.ਐਲ.ਓ. ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਆਉਂਦੀ ਹੈ, ਤਾਂ ਇਸ ਸਬੰਧੀ ਉਨ੍ਹਾਂ ਨਾਲ ਸਪੰਰਕ ਕਰ ਸਕਦਾ ਹੈ।