
02,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼) : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਐਤਵਾਰ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਮੰਗਲਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਮੂਸਾ ਵਿੱਚ ਉਨ੍ਹਾਂ ਦਾ ਸਸਕਾਰ ਕਰ ਦਿੱਤਾ ਗਿਆ।
ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੀ ਪੋਸਟਮਾਰਟਮ ਰਿਪੋਰਟ ‘ਚ ਉਨ੍ਹਾਂ ਦੇ ਕਤਲ ਨਾਲ ਜੁੜੀਆਂ ਕਈ ਗੱਲਾਂ ਸਾਹਮਣੇ ਆਈਆਂ ਹਨ। ਰਿਪੋਰਟ ‘ਚ ਖੁਲਾਸਾ ਹੋਇਆ ਕਿ ਉਸ ਦੇ ਸਰੀਰ ‘ਤੇ 19 ਗੋਲੀਆਂ ਦੇ ਨਿਸ਼ਾਨ ਸਨ ਅਤੇ ਜ਼ਖਮੀ ਹੋਣ ਦੇ 15 ਮਿੰਟਾਂ ਦੇ ਅੰਦਰ ਹੀ ਉਸ ਦੀ ਮੌਤ ਹੋ ਗਈ।

ਸਿੱਧੂ ਮੂਸੇਵਾਲਾ ਦੇ ਸਰੀਰ ‘ਤੇ 23 ਜ਼ਖ਼ਮ ਸਨ। ਸਰੀਰ ਦੇ ਅਗਲੇ ਹਿੱਸੇ ਵਿੱਚ 14-15 ਫਾਇਰ ਲੱਗੇ ਹੋਏ ਸਨ। ਇਸ ਦੇ ਨਾਲ ਹੀ ਉਸ ਦੇ ਸੱਜੇ ਹੱਥ ਦੀ ਕੂਹਣੀ ‘ਤੇ ਤਿੰਨ-ਚਾਰ ਗੋਲੀਆਂ ਲੱਗੀਆਂ। ਉਸ ਦੇ ਸਰੀਰ ‘ਤੇ ਤਿੰਨ ਤੋਂ ਪੰਜ ਸੈਂਟੀਮੀਟਰ ਤੱਕ ਦੇ ਜ਼ਖਮ ਮਿਲੇ ਹਨ।
