*2 ਦਿਨਾਂ ਚ ਨਸਿ਼ਆਂ ਵਿਰੁੱਧ 8 ਮੁਕੱਦਮੇ ਦਰਜ ਕਰਕੇ 7 ਮੁਲਜਿਮ ਕੀਤੇ ਕਾਬੂ*

0
69

ਮਾਨਸਾ, 05—07—2022.  (ਸਾਰਾ ਯਹਾਂ/ ਮੁੱਖ ਸੰਪਾਦਕ ): ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ
ਹੋੲ ੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ—ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ
(ੱਕਗਰ ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਸੇਸ਼ ਮੁਹਿੰਮ ਆਰੰਭ ਕਰਕੇ ਰੋਜਾਨਾਂ ਹੀ
ਗਸ਼ਤਾ, ਨਾਕਾਬ ੰਦੀਆ ਅਤੇ ਸਰਚ ਅਪਰੇਸ਼ਨ ਚਲਾ ਕੇ ਹੌਟ ਸਪੌਟ ਥਾਵਾਂ ਦੀ ਸਰਚ ਕਰਵਾ ਕੇ ਨਸਿ਼ਆਂ ਦਾ ਧੰਦਾ ਕਰਨ
ਵਾਲਿਆਂ ਨੂੰ ਕਾਬ ੂ ਕਰਕੇ ਬਰਾਮਦਗੀ ਕਰਵਾ ਕੇ ਕਾਨ ੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਐਨ.ਡੀ.ਪੀ.ਐਸ. ਐਕਟ ਤਹਿਤ
ਕਾਰਵਾਈ ਕਰਦੇ ਹੋੲ ੇ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਸੁਨੀਲ ਕੁਮਾਰ ਪੁੱਤਰ ਮੋਹਨ ਲਾਲ ਵਾਸੀ ਆਹਲੂਪੁਰ
ਨੂੰ ਕਾਬ ੂ ਕਰਕੇ ਉਸ ਪਾਸੋਂ 150 ਨਸ਼ੀਲੀਆਂ ਗੋਲੀਆਂ ਮਾਰਕਾ ਐਲਪ੍ਰਾਜੋਲਮ ਦੀ ਬਰਾਮਦਗੀ ਕੀਤੀ ਗਈ। ਗ੍ਰਿਫਤਾਰ
ਮੁਲਜਿਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸਦੇ ਬੈਕਵਾਰਡ/ਫਾਰਵਾਰਡ
ਲਿੰਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮ ਨਾਮਜਦ ਕਰਕੇ ਮੁਕੱਦਮੇ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।

ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ
ਵੱਲੋਂ ਗਗਨਦੀਪ ਸਿੰਘ ਪੁੱਤਰ ਬਖਸੀਸ਼ ਸਿੰਘ ਵਾਸੀ ਕੁਲਾਣਾ ਪਾਸੋ 200 ਲੀਟਰ ਲਾਹਣ ਬਰਾਮਦ ਕੀਤੀ ਗਈ, ਮੁਲਜਿਮ
ਦੀ ਗ੍ਰਿਫਤਾਰੀ ਬਾਕੀ ਹੈ, ਜਿਸਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਥਾਣਾ ਸਦਰ ਬੁਢਲਾਡਾ ਦੇ ਸ:ਥ: ਨਾਜਰ
ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸਤਨਾਮ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਕਣਕਵਾਲ ਚਹਿਲਾਂ ਨੂੰ ਕਾਬ ੂ ਕਰਕੇ ਉਸ
ਪਾਸੋ 150 ਲੀਟਰ ਲਾਹਣ ਬਰਾਮਦ ਕੀਤੀ ਗਈ। ਥਾਣਾ ਸਰਦੂਲਗੜ ਦੇ ਹੌਲਦਾਰ ਗੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ
ਵੱਲੋਂ ਸੋਨਾ ਸਿੰਘ ਉਰਫ ਸੋਨੂ ਪੁੱਤਰ ਗੁਰਦੀਪ ਸਿੰਘ ਵਾਸੀ ਆਹਲੂਪੁਰ ਨੂੰ ਕਾਬ ੂ ਕਰਕੇ ਉਸ ਪਾਸੋ 50 ਲੀਟਰ ਲਾਹਣ ਅਤ ੇ
24 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋਂ ਰਾਜਵੀਰ ਸਿੰਘ ਪੁੱਤਰ
ਜਰਨੈਲ ਸਿੰਘ ਵਾਸੀ ਬੋੜਾਵਾਲ ਨੂੰ ਕਾਬ ੂ ਕਰਕੇ ਉਸ ਪਾਸੋ 1 ਚਾਲੂ ਭੱਠੀ, 30 ਲੀਟਰ ਲਾਹਣ ਅਤੇ 1 ਬੋਤਲ ਸ਼ਰਾਬ
ਨਜਾਇਜ ਬਰਾਮਦ ਕੀਤੀ ਗਈ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਗੁਰਵਿੰਦਰ ਸਿੰਘ ਪੁੱਤਰ ਮਨਪ੍ਰੀਤ ਸਿੰਘ
ਵਾਸੀ ਬੁਢਲਾਡਾ ਨੂੰ ਕਾਬ ੂ ਕਰਕੇ ਉਸ ਪਾਸੋ 30 ਲੀਟਰ ਲਾਹਣ ਬਰਾਮਦ ਕੀਤੀ ਗਈ। ਥਾਣਾ ਸਰਦੂਲਗੜ ਦੀ ਪੁਲਿਸ
ਪਾਰਟੀ ਵੱਲੋਂ ਕੁਲਵੰਤ ਸਿੰਘ ਉਰਫ ਕੱਕੀ ਪੁੱਤਰ ਪ੍ਰੀਤਮ ਸਿੰਘ ਵਾਸੀ ਆਹਲੂਪੁਰ ਨੂੰ ਕਾਬ ੂ ਕਰਕੇ ਉਸ ਪਾਸੋਂ 26 ਬੋਤਲਾਂ
ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਥਾਣਾ ਬਰੇਟਾ ਦੇ ਹੌਲਦਾਰ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਰੂਪ ਸਿੰਘ
ਪੁੱਤਰ ਹਾਕਮ ਸਿੰਘ ਵਾਸੀ ਧਰਮਪੁਰਾ ਨੂੰ ਕਾਬ ੂ ਕਰਕੇ ਉਸ ਪਾਸੋ 11 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ
(ਹਰਿਆਣਾ) ਬਰਾਮਦ ਕੀਤੀ ਗਈ। ਐਸ.ਐਸ.ਪੀ. ਮਾਨਸਾ ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ
ਕਿ ਨਸਿ਼ਆਂ ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


NO COMMENTS