*2 ਨਵੰਬਰ ਨੂੰ ‘ਤੋਹਫਾ ਯਾਦ ਦਿਵਾਊ’ ਰੈਲੀ ਵਿੱਚ ਮਾਨਸਾ ਤੋਂ ਸੰਗਰੂਰ ਜਾਵੇਗਾ 50 ਗੱਡੀਆਂ ਦਾ ਕਾਫਲਾ:ਧਰਮਿੰਦਰ ਹੀਰੇਵਾਲਾ*

0
120

ਮਾਨਸਾ 31 ਅਕਤੂਬਰ  (ਸਾਰਾ ਯਹਾਂ/ਹਿਤੇਸ਼ ਸ਼ਰਮਾ): ਅੱਜ ਸੀ.ਪੀ.ਐਫ. ਯੂਨੀਅਨ ਜਿਲ੍ਹਾ ਮਾਨਸਾ ਦੀ ਅਹਿਮ ਮੀਟਿੰਗ ਸ੍ਰ. ਧਰਮਿੰਦਰ ਸਿੰਘ ਹੀਰੇਵਾਲਾ ਜਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਬਾਲ ਭਵਨ ਮਾਨਸਾ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਧਰਮਿੰਦਰ ਸਿੰਘ ਨੇ ਕਿਹਾ ਕਿ ਜਥੇਬੰਦੀ ਦੇ ਸੂਬਾ ਪ੍ਰਧਾਨ ਸ੍ਰ. ਸੁਖਜੀਤ ਸਿੰਘ ਅਤੇ ਜਨਰਲ ਸਕੱਤਰ ਰਣਬੀਰ ਸਿੰਘ ਢੰਡੇ ਵੱਲੋਂ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੇ ਚੋਣ ਹਲਕੇ ਸੰਗਰੂਰ ਵਿੱਚ ਕੱਢੀ ਜਾ ਰਹੀ ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ‘ਤੋਹਫਾ ਯਾਦ ਦਿਵਾਊ’ ਰੈਲੀ ਵਿੱਚ ਜਿਲ੍ਹਾ ਮਾਨਸਾ ਤੋਂ ਸਾਰੇ ਵਿਭਾਗਾਂ ’ਚੋਂ 50 ਗੱਡੀਆਂ ਦਾ ਕਾਫਲਾ ਜਾਵੇਗਾ। ਉਹਨਾਂ ਕਿਹਾ ਕਿ ਪਿਛਲੇ ਸਾਲ ਦਿਵਾਲੀ ਵੇਲੇ ਸੂਬੇ ਦੇ ਮੁੱਖ ਮੰਤਰੀ ਨੇ ਸੂਬੇ ਦੇ ਐਨ.ਪੀ.ਐਸ. ਤਹਿਤ ਭਰਤੀ ਮੁਲਾਜਮਾਂ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕੀਤਾ ਸੀ ਜੋ ਕਿ ਹੁਣ ਅਗਲੀ ਦਿਵਾਲੀ ਆਉਣ ਤੱਕ ਵੀ ਪੂਰਾ ਨਹੀਂ ਕੀਤਾ ਗਿਆ। ਸਰਕਾਰ ਵੱਲੋਂ ਸਰਕਾਰ ਵੱਲੋਂ ਨਾ ਤਾਂ ਕੋਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਅਤੇ ਨਾ ਹੀ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਕੋਈ ਸਥਿਤੀ ਸਪੱਸ਼ਟ ਕੀਤੀ ਗਈ ਹੈ। ਇਸ ਸਮੇਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਸ੍ਰ. ਪ੍ਰਭਜੋਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲੀ ਲਈ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਅਤੇ ਸੂਬੇ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕੀਤੀ ਤਾਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸਾਰੇ ਸੂਬਿਆਂ ਵਿੱਚ ਖਮਿਆਜਾ ਭੁਗਤਨਾ ਪਵੇਗਾ। ਇਸ ਸਮੇਂ ਜਥੇਬੰਦੀ ਦੇ ਆਗੂ ਲਕਸ਼ਵੀਰ ਸਿੰਘ, ਜਸਕਰਨ ਸਿੰਘ, ਨਰਿੰਦਰ ਸਿੰਘ, ਸ਼ਿਵ ਕੁਮਾਰ, ਚੰਦਨ ਕੁਮਾਰ, ਬਲਕਰਨ ਸਿੰਘ, ਕਰਮਜੀਤ ਸਿੰਘ, ਗੁਰਲਾਲ ਸਿੰਘ, ਉੱਗਰ ਸਿੰਘ, ਅਰਵਿੰਦਰਪਾਲ ਸਿੰਘ, ਜਸਵਿੰਦਰ ਕੁਮਾਰ, ਜਗਤਾਰ ਸਿੰਘ, ਰਸਵੀਰ ਸਿੰਘ ਆਦਿ ਹਾਜਰ ਸਨ।

NO COMMENTS