*2 ਮੁਲਜਿਮਾਂ ਨੂੰ ਕਾਬੂ ਕਰਕੇ 10 ਕਿਲੋ ਭੁੱਕੀ ਚੁਰਾਪੋਸਤ 10 ਬੋਤਲਾਂ ਸ਼ਰਾਬ ਕੀਤੀ ਬਰਾਮਦ*

0
86

ਮਾਨਸਾ, 18—08—2022.(ਸਾਰਾ ਯਹਾਂ/ ਮੁੱਖ ਸੰਪਾਦਕ ) : ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪ ੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ
ਦੱਸਿਆ ਗਿਆ ਕਿ ਮਾਨਸਾ ਪੁਲਿਸ ਵ ੱਲੋਂ ਨਸਿ਼ਆ ਦੀ ਰੋਕਥਾਮ ਸਬੰਧੀ ਵਿਸੇਸ ਼ ਮੁਹਿੰਮ ਚਲਾਈ ਹੋਈ ਹੈ। ਇਸੇ ਮੁਹਿੰਮ ਤਹਿਤ
ਕਾਰਵਾਈ ਕਰਦੇ ਹੋਏ ਥਾਣਾ ਬੋਹਾ ਦੇ ਸ:ਥ: ਸੁਖਪਾਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਕਾਲਾ ਸਿੰਘ ਪੁੱਤਰ ਭਜਨ ਸਿੰਘ ਵਾਸੀ
ਸੈਦੇਵਾਲਾ ਨੂੰ ਕਾਬੂ ਕਰਕੇ ਉਸ ਪਾਸੋਂ 10 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਬੋਹਾ ਵਿਖੇ
ਐਨ.ਡੀ.ਪੀ.ਐਸ. ਅ ੈਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨ ੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਇਸੇ ਤਰਾ
ਆਬਕਾਰੀ ਸਟਾਫ ਮਾਨਸਾ ਦੇ ਹੌਲਦਾਰ ਅਮਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲ ੋਂ ਗ ੁਰਪ੍ਰੀਤ ਸਿੰਘ ਪੁੱਤਰ ਗੁਰਜੰਟ ਸਿੰਘ
ਵਾਸੀ ਕੱਲ੍ਹੋ ਨੂੰ ਕਾਬੂ ਕਰਕੇ ਉਸ ਪਾਸੋਂ 10 ਬ ੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ ਼ਾਹੀ (ਹਰਿਆਣਾ) ਬਰਾਮਦ ਹੋਣ ਤੇ ਉਸਦੇ
ਵਿਰੁੱਧ ਥਾਣਾ ਸਦਰ ਮਾਨਸਾ ਵਿਖ ੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹ ੈ।

ਜੂਆ ਐਕਟ:
ਥਾਣਾ ਬਰੇਟਾ ਦੇ ਹੌਲਦਾਰ ਗੋਬਿੰਦ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਭੋਲਾ ਸਿੰਘ
ਪੁੱਤਰ ਮੁਖਤਿਆਰ ਸਿੰਘ ਵਾਸੀ ਬਰੇਟਾ ਨੂੰ ਦੜਾ ਸ ੱਟਾ ਲਗਾਉਦਿਆਂ ਮੌਕਾ ਪਰ ਕਾਬੂ ਕਰਕੇ ਉਸ ਪਾਸੋ ਂ 3220 ਰੁਪਏ ਦੀ ਨਗਦੀ
ਜੂਆ ਦੀ ਬਰਾਮਦਗੀ ਕਰਕੇ ਉਸਦੇ ਵਿਰੁੱਧ ਜੂਆ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਵਾ ਕੇ ਤਫਤੀਸ ਅਮਲ ਵਿੱਚ
ਲਿਆਂਦੀ ਗਈ ਹੈ।
ਐਸ.ਐਸ.ਪੀ. ਮਾਨਸਾ ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਕਿ ਮਾਨਸਾ ਪ ੁਲਿਸ ਵੱਲੋਂ
ਨਸਿ ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

NO COMMENTS