-20 ਗ੍ਰਾਮ ਅਫੀਮ ਸਮੇਤ ਕਾਰ, 150 ਲੀਟਰ ਲਾਹਣ ਅਤੇ 31 ਬੋਤਲਾਂ ਸ਼ਰਾਬ ਦੀ ਕੀਤੀ ਬਰਾਮਦਗੀ : ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ

0
91

ਮਾਨਸਾ, 18 ਜੂਨ (ਸਾਰਾ ਯਹਾ/ ਬਲਜੀਤ ਸ਼ਰਮਾ) : ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ‘ਤੋਂ 7 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 6 ਮੁਕੱਦਮੇ ਦਰਜ ਕੀਤੇ ਹਨ।ਗ੍ਰਿ ਕੀਤੇ ਗਏ ਵਿਅਕਤੀਆਂ ਪਾਸੋਂ 20 ਗ੍ਰਾਮ ਅਫੀਮ ਸਮੇਤ ਕਾਰ, 150 ਲੀਟਰ ਲਾਹਣ ਅਤੇ 31 ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਸ਼ੱਕ ਪੈਣ ‘ਤੇ 2 ਵਿਅਕਤੀਆਂ ਰਵਿੰਦਰ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਛਾਹੜ (ਸੰਗਰੂਰ) ਅਤੇ ਦਰਸ਼ਨ ਸਿੰਘ ਉਰਫ ਕਾਲਾ ਪੁੱਤਰ ਸਹਿਜਾ ਸਿੰਘ ਵਾਸੀ ਚਾਂਦਪੁਰਾ (ਹਰਿਆਣਾ) ਦੀ ਚੈਕਿੰਗ ਕਰਕੇ ਉਨ੍ਹਾਂ ਨੂੰ ਕਾਰ ਸਕੌਡਾ ਨੰ:ਪੀਬੀ.11 ਬੀ.ਕਿਊ-2437 ਸਮੇਤ ਕਾਬੂ ਕਰਕੇ 20 ਗ੍ਰਾਮ ਅਫੀਮ ਬਰਾਮਦ ਕੀਤੀ ਗਈ।ਉਨ੍ਹਾਂ ਦੱਸਿਆ ਕਿ ਦੋਨਾਂ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕਰਵਾ ਕੇ ਕਾਰ ਨੂੰ ਕਬਜੇ ਵਿੱਚ ਲੈ ਲਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਮੁਕੱਦਮਾ ਵਿੱਚ ਹੋਰ ਪ੍ਰਗਤੀ ਕੀਤੀ ਜਾਵੇਗੀ।
ਐਸ.ਐਸ.ਪੀ. ਡਾ. ਭਾਰਗਵ ਨੇ ਦੱਸਿਆ ਕਿ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ‘ਤੇ ਜਗਸੀਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਝੰਡਾ ਕਲਾਂ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਰੇਡ ਕਰਕੇ ਉਕਤ ਵਿਅਕਤੀ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ ਗਈ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ‘ਤੇ ਸੋਨੀ ਸਿੰਘ ਪੁੱਤਰ ਚੰਨਾ ਸਿੰਘ ਵਾਸੀ ਲੱਖੀਵਾਲ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਸੋਨੀ ਸਿੰਘ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ ਗਈ।  
ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਨੇ ਸਸ਼ੀ ਕੁਮਾਰ ਪੁੱਤਰ ਰਾਮੇਸ਼ ਕੁਮਾਰ ਵਾਸੀ ਮਾਨਸਾ ਨੂੰ ਕਾਬੂ ਕਰਕੇ 20 ਬੋਤਲਾਂ ਸ਼ਰਾਬ ਠੇਕਾ ਦੇਸੀ (ਹਰਿਆਣਾ) ਬਰਾਮਦ ਹੋਣ ‘ਤੇ ਉਸ ਦੇ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਾਇਆ ਹੈ।ਉਨ੍ਹਾਂ ਦੱਸਿਆ ਕਿ ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਨੇ ਮਨਦੀਪ ਸਿੰਘ ਉਰਫ ਮਨੀ ਪੁੱਤਰ ਰੂਪ ਸਿੰਘ ਵਾਸੀ ਜਵਾਹਰਕੇ ਨੂੰ ਕਾਬੂ ਕਰਕੇ 7 ਬੋਤਲਾਂ ਨਜਾਇਜ ਸ਼ਰਾਬ ਬਰਾਮਦ ਹੋਣ ‘ਤੇ ਉਸ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਾਇਆ ਹੈ।
ਐਸ.ਐਸ.ਪੀ. ਨੇ ਦੱਸਿਆ ਕਿ ਇਸ ਤੋਂ ਇਲਾਵਾ ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਗੁਰਵਿੰਦਰ ਸਿੰਘ ਪੁੱਤਰ ਸੁਦਾਗਰ ਸਿੰਘ ਵਾਸੀ ਰੱਲਾ ਨੂੰ ਕਾਬੂ ਕਰਕੇ 4 ਬੋਤਲਾਂ ਨਜਾਇਜ ਸ਼ਰਾਬ ਬਰਾਮਦ ਹੋਣ ਤੇ ਉਸ ਦੇ ਵਿਰੁੱਧ ਥਾਣਾ ਜੋਗਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਾਇਆ ਹੈ।ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸ਼ੇ ਦੇ ਸਮੱਗਲਰਾਂ ਅਤੇ ਮਾੜੇ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।  

NO COMMENTS