ਬੁਢਲਾਡਾ 15 ਜੂਨ(ਸਾਰਾ ਯਹਾਂ/ਅਮਨ ਮਹਿਤਾ) ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਅੰਦਰ ਨਵੇਂ ਅਤੇ ਪੁਰਾਣੇ ਵਰਕਰਾਂ ਚ ਤਾਲਮੇਲ ਨਾ ਬਨਣ ਕਾਰਨ ਸੀਟਾਂ ਤੇ ਜਿੱਤ ਪ੍ਰਾਪਤ ਨਹੀ ਕਰ ਸਕੇ ਪ੍ਰੰਤੂ ਵਰਕਰਾਂ ਦੀ ਮਿਹਨਤ ਸਦਕਾ ਅੱਜ ਭਾਜਪਾ ਦਾ ਵੋਟ ਬੈਂਕ ਪਹਿਲਾ ਨਾਲੋ ਵੱਧ 19 ਫਸੀਦੀ ਤੱਕ ਪਹੁੰਚ ਗਿਆ ਹੈ। ਇਹ ਸ਼ਬਦ ਅੱਜ ਇੱਥੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਹੇ। ਉਨ੍ਹਾਂ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇੱਕ ਪਾਸੇ ਪੰਜਾਬ ਅੰਦਰ ਭਾਜਪਾ ਦੇ ਨੇਤਾਵਾਂ ਨੂੰ ਕਿਸਾਨਾਂ ਵੱਲੋਂ ਪਿੰਡਾਂ ਅੰਦਰ ਨਹੀਂ ਵੜਨ ਦਿੱਤਾ ਜਾ ਰਿਹਾ ਸੀ ਦੂਜੇ ਪਾਸੇ ਭਾਜਪਾ ਵੱਲੋਂ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਲੋਕਾਂ ਵੱਲੋਂ ਭਾਜਪਾ ਨੂੰ ਵੋਟ ਦੇ ਕੇ ਹੱਥ ਮਜਬੂਤ ਕੀਤੇ ਗਏ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਖੁਲੇਆਮ ਗਠਜੋੜ ਕਰਨ ਤੋਂ ਬਾਅਦ ਪੰਜਾਬ ਦੇ ਲੋਕਾਂ ਨਾਲ ਦੋਗਲੀ ਨੀਤੀ ਅਪਨਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਕਿਸਾਨ ਜੱਥੇਬੰਦੀਆਂ ਦੇ ਆਗੂ ਦੂਸਰੀਆਂ ਪਾਰਟੀਆਂ ਦੀ ਸੈਅ ਤੇ ਭਾਜਪਾ ਨੂੰ ਭੰਡਨ ਵਿੱਚ ਲੱਗੇ ਹੋਏ ਹਨ ਪ੍ਰੰਤੂ ਵੱਡੀ ਗਿਣਤੀ ਚ ਪਿੰਡਾਂ ਦੇ ਕਿਸਾਨਾਂ ਵੱਲੋਂ ਭਾਰਤੀ ਜਨਤਾ ਪਾਰਟੀ ਨੂੰ ਪਸੰਦ ਕੀਤਾ ਗਿਆ ਹੈ। ਪੰਜਾਬ ਤੋਂ ਬਾਹਰ ਇਨ੍ਹਾਂ ਦੋਨਾਂ ਪਾਰਟੀਆਂ ਆਪਸ ਵਿੱਚ ਮਿਲੇ ਹੋਏ ਹਨ ਜਦ ਕਿ ਪੰਜਾਬ ਦੀ ਜਨਤਾ ਨੂੰ ਬੁੱਧੂ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਚੋਣਾਂ ਦੌਰਾਨ ਪੰਜਾਬ ਦੇ ਕੋਨੇ ਕੋਨੇ ਵਿੱਚ ਜਾ ਕੇ ਪਾਰਟੀ ਦਾ ਪ੍ਰਚਾਰ ਕੀਤਾ ਗਿਆ ਹੈ ਜਿਸ ਹਿਸਾਬ ਨਾਲ ਭਾਜਪਾ ਦੀ ਪੰਜਾਬ ਅੰਦਰ ਲੋਕਪ੍ਰਿਯਤਾ ਵੱਧ ਰਹੀ ਹੈ ਉਸਨੂੰ ਦੇਖਦਿਆਂ ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾਂ ਚ ਪੰਜਾਬ ਅੰਦਰ ਆਪਣੀ ਜਿੱਤ ਦਰਜ ਕਰਵਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਅੰਦਰ 26000 ਬੁਥਾਂ ਚੋ 19000 ਬੂਥਾਂ ਤੇ ਭਾਜਪਾ ਆਪਣੀ ਪਕੜ ਬਣਾ ਚੁੱਕੀ ਹੈ। ਉਨ੍ਹਾਂ ਭਾਜਪਾ ਦੇ 400 ਪਾਰ ਦੇ ਨਾਅਰੇ ਤੇ ਟਿਪਣੀ ਕਰਦਿਆਂ ਕਿਹਾ ਕਿ ਭਾਵੇਂ ਪਾਰਟੀ ਆਪਣੇ ਟਿੱਚੇ ਤੇ ਨਹੀਂ ਪਹੁੰਚ ਸਕੀ ਪ੍ਰੰਤੂ ਉਹ ਅਗਲੀਆਂ ਚੋਣਾਂ ਚ ਪਾਰਟੀ ਦੀ ਮਜਬੂਤੀ ਲਈ ਕਾਰਜ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਇੰਡੀਆ ਗਠਜੋੜ ਤੇ ਬੋਲਦਿਆਂ ਕਿਹਾ ਕਿ ਭਾਰਤ ਅੰਦਰ ਭਾਜਪਾ ਵਿਰੋਧੀ ਪਾਰਟੀਆਂ ਇੱਕ ਜੁੱਟ ਹੋ ਕੇ ਸਿਰਫ ਭਾਜਪਾ ਦੇ ਟਿੱਚੇ ਤੇ ਜਾਣ ਲਈ ਰੋਕਣ ਵਿੱਚ ਲੱਗੀਆਂ ਹੋਈਆਂ ਹਨ। ਪ੍ਰੰਤੂ ਲੋਕਾਂ ਦੇ ਵੱਡੇ ਸਮਰਥਨ ਕਾਰਨ ਭਾਜਪਾ ਨੇ ਸਰਕਾਰ ਬਣਾ ਕੇ ਸਿੱਧ ਕਰ ਦਿੱਤਾ ਕਿ ਭਾਰਤ ਦੇ ਲੋਕ ਅੱਜ ਵੀ ਪ੍ਰਧਾਨਮੰਤਰੀ ਮੋਦੀ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਵੱਲੋਂ ਲੋਕਾਂ ਨੂੰ ਸੰਵਿਧਾਨ ਬਦਲਣ ਲਈ ਬਦਨਾਮ ਕੀਤਾ ਗਿਆ ਜਦੋਂ ਕਿ ਭਾਜਪਾ ਅੱਜ ਵੀ ਸੰਵਿਧਾਨ ਦਾ ਸਤਿਕਾਰ ਕਰਦੀ ਹੈ ਜਦੋਂ ਕਿ ਆਮ ਆਦਮੀ ਪਾਰਟੀ ਸੰਵਿਧਾਨ ਦਾ ਵਿਰੋਧ ਕਰਦੀ ਹੈ ਜਿਸ ਦੀ ਤਾਜਾ ਮਿਸਾਲ ਕੇਜਰੀਵਾਲ ਦੇ ਜੇਲ੍ਹ ਜਾਣ ਤੋਂ ਬਾਅਦ ਉਨ੍ਹਾਂ ਦੇ ਆਗੂਆਂ ਵੱਲੋਂ ਲਗਾਏ ਧਰਨੇ ਤੇ ਸਾਫ ਦਿਖਾਈ ਦਿੱਤੀ। ਇਸ ਮੋਕੇ ਸੀਨੀਅਰ ਭਾਜਪਾ ਆਗੂ ਸਤਵੰਤ ਸਿੰਘ ਪੂਨੀਆਂ, ਜਿਲ੍ਹਾ ਪ੍ਰਧਾਨ ਰਾਕੇਸ਼ ਕੁਮਾਰ ਜੈਨ, ਅਮਨਦੀਪ ਸਿੰਘ ਗੁਰੂ, ਕਾਕਾ ਅਮਰਿੰਦਰ ਸਿੰਘ, ਦਲਜੀਤ ਸਿੰਘ ਦਰਸ਼ੀ, ਕੁਸ਼ਦੀਪ ਸ਼ਰਮਾਂ, ਰਮਨਦੀਪ ਧਾਲੀਵਾਲ, ਮਨਦੀਪ ਸਿੰਘ ਮਾਨ, ਦਵਿੰਦਰ ਸਿੰਘ ਬਰ੍ਹੇ, ਜਗਤਾਰ ਸਿੰਘ ਦੌਦੜਾ, ਗੁਰਤੇਜ ਸਿੰਘ ਸਮਾਓ, ਮੰਗਲਦੇਵ ਸ਼ਰਮਾਂ ਤੋਂ ਇਲਾਵਾ ਵੱਡੀ ਗਿਣਤੀ ਭਾਜਪਾ ਵਰਕਰ ਮੌਜੂਦ ਸਨ।