*21 ਅਕਤੂਬਰ ਨੂੰ ਕਸਟਮਰ ਐਗਜ਼ੀਕਿਊਟਿਵ ਦੀ ਭਰਤੀ ਲਈ ਲੱਗੇਗਾ ਪਲੇਸਮੈਂਟ ਕੈਂਪ*

0
16

ਮਾਨਸਾ, 18 ਅਕਤੂਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ 21 ਅਕਤੂਬਰ 2024 ਨੂੰ ਅਜ਼ਾਈਲ ਹਰਬਲ ਪ੍ਰਾਈਵੇਟ ਲਿਮਟਿਡ ਵੱਲੋਂ ਕਸਟਮਰ ਐਗਜ਼ੀਕਿਊਟਿਵ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।  
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਘੱਟੋ-ਘੱਟ ਯੋਗਤਾ 12ਵੀਂ ਪਾਸ ਲੜਕੀਆਂ ਦੀ ਜਰੂਰਤ ਹੈ, ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 28 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ।
ਉਨ੍ਹਾਂ ਦੱਸਿਆ ਕਿ ਕੈਂਪ ਵਿਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ ਸਰਟੀਫਿਕੇਟਾਂ ਦੀਆਂ ਫੋਟੋਸਟੇਟ ਕਾਪੀਆ ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ ਮਾਨਸਾ ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਵਿਖੇ ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਅਸਾਮੀਆਂ ਦੀ ਗਿਣਤੀ 100 ਹੈ।
  ਇੰਟਰਵਿਊ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 70872-98800 ਅਤੇ 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here